Punjab News: ਪੰਜਾਬ ਸਰਕਾਰ ਵਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

By : GAGANDEEP

Published : Jan 3, 2024, 4:03 pm IST
Updated : Jan 3, 2024, 4:11 pm IST
SHARE ARTICLE
Punjab Govt signs MoU with Kuantum Papers for boosting water conservation efforts
Punjab Govt signs MoU with Kuantum Papers for boosting water conservation efforts

Punjab News: ਆਪਣੀ ਕਿਸਮ ਦੀ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ 'ਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ: ਚੇਤਨ ਸਿੰਘ ਜੌੜਾਮਾਜਰਾ

Punjab Govt signs MoU with Kuantum Papers for boosting water conservation efforts News in punjabi: ਸੂਬੇ ਵਿਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ।

ਇਹ ਵੀ ਪੜ੍ਹੋ: Uttar Pradesh News: ਦਰਦਨਾਕ ਹਾਦਸੇ ਨੇ ਤਬਾਹ ਕੀਤਾ ਪ੍ਰਵਾਰ, ਪਿਓ-ਪੁੱਤ ਦੀ ਹੋਈ ਮੌਤ 

ਇਸ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ ਸਰੋਤਾਂ ਦੀ ਸੰਭਾਲ ਲਈ ਨਿਵੇਸ਼ ਅਤੇ ਸਹਿਯੋਗ ਕਰੇਗਾ।

ਇਹ ਵੀ ਪੜ੍ਹੋ: Sri Muktsar Sahib: ਲੰਗਰ ਛਕਾ ਰਹੇ ਨਿਹੰਗ ਸਿੰਘ ਦਾ ਕੀਤਾ ਕਤਲ

 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ 'ਤੇ ਸਰਕਾਰ ਨੂੰ ਆਪਣੇ ਜਲ ਸੰਭਾਲ ਪ੍ਰੋਗਰਾਮਾਂ ਦਾ ਦਾਇਰਾ ਵਧਾਉਣ ਵਿੱਚ ਮਦਦ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਰਕਾਰ-ਨਿੱਜੀ ਭਾਈਵਾਲੀ ਪਹਿਲਕਦਮੀਆਂ ਲਈ ਰਾਹ ਪੱਧਰਾ ਕਰੇਗਾ।

ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਕੰਪਨੀ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫ਼ੰਡਾਂ ਜਾਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ 'ਤੇ ਨਿਰਧਾਰਤ ਫ਼ੰਡਾਂ ਰਾਹੀਂ ਨਵੇਂ ਅਤੇ ਚਲ ਰਹੇ ਜਲ ਸਰੋਤ ਸੰਭਾਲ ਅਤੇ ਪ੍ਰਬੰਧਨ ਕੰਮਾਂ ਵਿੱਚ ਨਿਵੇਸ਼ ਕਰੇਗੀ ਜਿਸ ਵਿਚ ਚੈਕ ਡੈਮਾਂ ਦੀ ਉਸਾਰੀ, ਕੁਸ਼ਲ ਸਿੰਜਾਈ ਪ੍ਰਣਾਲੀਆਂ ਦਾ ਲਾਗੂਕਰਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ ਟ੍ਰੀਟਿਡ ਪਾਣੀ ਦੀ ਵਰਤੋਂ ਆਦਿ ਕੰਮ ਸ਼ਾਮਲ ਹਨ। 

ਜ਼ਿਕਰਯੋਗ ਹੈ ਕਿ ਸਾਲ 1979-80 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੈਲਾਖ਼ੁਰਦ ਵਿੱਚ ਸਥਾਪਤ ਕੀਤੀ ਗਈ ਕੁਆਂਟਮ ਪੇਪਰਜ਼ ਲਿਮਟਿਡ, ਸੂਬੇ ਦੀ ਇੱਕ ਪ੍ਰਮੁੱਖ ਕਾਗ਼ਜ਼ ਨਿਰਮਾਤਾ ਕੰਪਨੀ ਹੈ। ਕੰਪਨੀ ਦੇ ਡਾਇਰੈਕਟਰ ਦ੍ਰਿਸ਼ਇੰਦਰ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਦੀ ਭਾਈਵਾਲੀ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਸਰਕਾਰ ਦੀਆਂ ਹਰ ਤਰ੍ਹਾਂ ਦੀਆਂ ਜਲ ਸੰਭਾਲ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਗੇ।

ਇਸ ਦੌਰਾਨ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅਧਿਕਾਰੀਆਂ ਨੂੰ ਖੇਤੀਬਾੜੀ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਹੋਰ ਨਿਵੇਕਲੀਆਂ ਅਤੇ ਸਮਾਰਟ ਤਕਨੀਕਾਂ ਲਿਆਉਣ ਲਈ ਕਿਹਾ।

ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਜਲ ਸਰੋਤ ਪ੍ਰਬੰਧਨ ਦੀ ਇਸ ਅਹਿਮ ਮੁਹਿੰਮ ਵਿੱਚ ਸੂਬਾ ਸਰਕਾਰ ਨਾਲ ਜੁੜਨ ਲਈ ਧੰਨਵਾਦ ਕੀਤਾ।  ਇਥੇ ਦੱਸਣਯੋਗ ਹੈ ਕਿ ਸੂਬਾ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਲਗਭਗ 80 ਫ਼ੀਸਦੀ ਰਕਬਾ ਅਤਿ-ਸ਼ੋਸ਼ਣ ਸ਼੍ਰੇਣੀ ਅਧੀਨ ਹੈ। ਜੇ ਤੁਰੰਤ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਵਾਸੀ ਕੀਮਤੀ ਕੁਦਰਤੀ ਸਰੋਤ ਪਾਣੀ ਤੋਂ ਵਾਂਝੇ ਹੋ ਜਾਣਗੇ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Punjab Govt signs MoU with Kuantum Papers for boosting water conservation efforts News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement