Patiala News: ਪਟਿਆਲਾ 'ਚ ਕੁਕਰਮ ਦੇ ਪੀੜਤ ਨੇ ਕੀਤੀ ਖ਼ੁਦਕੁਸ਼ੀ, ਫ਼ੋਨ 'ਚੋਂ ਮਿਲੀ ਵੀਡੀਓ ਤੋਂ ਹੋਇਆ ਖੁਲਾਸਾ

By : GAGANDEEP

Published : Jan 3, 2024, 7:23 pm IST
Updated : Jan 4, 2024, 1:11 pm IST
SHARE ARTICLE
The victim of crime committed suicide in Patiala News in punjabi
The victim of crime committed suicide in Patiala News in punjabi

Patiala News: ਦੋਸ਼ੀ ਪਿਓ-ਪੁੱਤ ਗ੍ਰਿਫਤਾਰ

The victim of crime committed suicide in Patiala News in punjabi : ਪਟਿਆਲਾ ਦੇ ਭਾਦਸੋਂ ਇਲਾਕੇ ਵਿਚ ਕੁਕਰਮ ਦਾ ਸ਼ਿਕਾਰ ਹੋਏ 21 ਸਾਲਾ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 21 ਸਾਲਾ ਨੌਜਵਾਨ ਨੇ ਆਪਣੇ ਫੋਨ 'ਤੇ ਵੀਡੀਓ ਬਣਾ ਕੇ ਖ਼ੁਦਕੁਸ਼ੀ ਦਾ ਕਾਰਨ ਦੱਸ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ’ਤੇ 23 ਸਾਲਾ ਮੁਲਜ਼ਮ ਸੁਖਵੀਰ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Punjab News: ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿਚ ਕੁੱਲ 16.52 ਫੀਸਦੀ ਹੋਇਆ ਵਾਧਾ

ਪੀੜਤਾ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਸੁਖਬੀਰ ਸਿੰਘ ਉਸ ਦੇ ਲੜਕੇ ਨਾਲ ਕੁਕਰਮ ਕਰਦਾ ਸੀ। ਮੁਲਜ਼ਮ ਅਕਸਰ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਗਲਤ ਹਰਕਤਾਂ ਕਰਨ ਲੱਗ ਗਿਆ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ। ਪੁੱਤਰ ਨੇ ਜਦੋਂ ਮੁਲਜ਼ਮ ਦੇ ਪਿਤਾ ਹਰਵਿੰਦਰ ਸਿੰਘ ਨੂੰ ਦੱਸਿਆ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਦਾ ਪੱਖ ਲੈ ਕੇ ਉਸ ਦੇ ਪੁੱਤ ਦੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ: Divya Pahuja Murder News: ਗੈਂਗਸਟਰ ਦੀ ਪ੍ਰੇਮਿਕਾ ਦਾ ਕਤਲ, ਲਾਸ਼ ਠਿਕਾਣੇ ਲਗਾਉਣ ਲਈ ਦਿਤੇ 10 ਲੱਖ ਰੁਪਏ

ਇਸ ਬੇਇੱਜ਼ਤੀ ਤੋਂ ਤੰਗ ਆ ਕੇ ਉਸ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਮੁਲਜ਼ਮਾਂ ਖ਼ਿਲਾਫ਼ ਆਪਣੇ ਮੋਬਾਈਲ ਵਿੱਚ ਵੀਡੀਓ ਵੀ ਬਣਾਈ ਸੀ। ਇਸ ਵੀਡੀਓ ਨੂੰ ਮਿਲਣ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਸੀ। ਭਾਦਸੋਂ ਥਾਣੇ ਦੇ ਐਸਐਚਓ ਇੰਦਰਪਾਲ ਚੌਹਾਨ ਨੇ ਦਸਿਆ ਕਿ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੂੰ ਸਮਝਾਉਣ ਤੋਂ ਬਾਅਦ ਤੁਰੰਤ ਹੜਤਾਲ ਖਤਮ ਕਰਵਾਈ ਗਈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from The victim of crime committed suicide in Patiala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement