Ludhiana News: ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋਣ ਤੋਂ ਦੁਖੀ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Jan 3, 2024, 12:32 pm IST
Updated : Jan 3, 2024, 12:56 pm IST
SHARE ARTICLE
The young man committed suicide by hanging in Ludhiana News in punjabi
The young man committed suicide by hanging in Ludhiana News in punjabi

Ludhiana News: ਪੇਸ਼ੇ ਤੋਂ ਟਰੱਕ ਡਰਾਈਵਰ ਸੀ ਮ੍ਰਿਤਕ

The young man committed suicide by hanging in Ludhiana News in punjabi : ਲੁਧਿਆਣਾ ਵਿਚ ਬੀਤੀ ਰਾਤ ਇਕ ਟਰੱਕ ਡਰਾਈਵਰ ਨੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿਚ ਡਰਾਈਵਰ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋ ਜਾਣ ਕਾਰਨ ਡਰਾਈਵਰ ਦੁਖੀ ਸੀ। ਉਸ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ। ਦੋਵਾਂ ਦੀ ਹਜੇ ਤੱਕ ਕੋਈ ਔਲਾਦ ਨਹੀਂ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਕੋਹਰੇ ਦਾ ਅਲਰਟ ਕੀਤਾ ਜਾਰੀ 

ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ ਵਾਲਾ ਕਰਨ ਕੈਂਥ ਰਾਤ ਨੂੰ ਆਪਣੇ ਕਮਰੇ ਵਿੱਚ ਸੀ। ਇਸ ਦੌਰਾਨ ਜਦੋਂ ਉਸ ਦਾ ਭਰਾ ਉਸ ਨੂੰ ਬੁਲਾਉਣ ਗਿਆ ਤਾਂ ਉਸ ਨੇ ਕਰਨ ਦੀ ਪੱਖੇ ਨਾਲ ਲਾਸ਼ ਲਟਕਦੀ ਵੇਖੀ। ਉਸ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਦੋਂ ਨੂੰ ਕਰਨ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: America Cyber ​​Kidnapping News: ਅਮਰੀਕਾ 'ਚ ਚੀਨੀ ਵਿਦਿਆਰਥੀ ਦੀ ਸਾਈਬਰ ਕਿਡਨੈਪਿੰਗ, ਕਰੀਬ 67 ਲੱਖ ਦੀ ਮੰਗੀ ਫਿਰੌਤੀ

ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਦੇਰ ਰਾਤ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਪੁਲਿਸ ਮੁਤਾਬਕ ਕਰਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ। ਇਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਕਿਰਨਦੀਪ ਅਤੇ ਉਸ ਦੇ ਪ੍ਰੇਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ। ਖ਼ੁਦਕੁਸ਼ੀ ਨੋਟ ਨੂੰ ਜਾਂਚ ਲਈ ਫੋਰੈਂਸਿਕ ਲੈਬ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਿਵਾਰਕ ਮੈਂਬਰਾਂ ਅਨੁਸਾਰ ਕਰਨ ਟਰੱਕ ਡਰਾਈਵਰ ਸੀ। ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਕਮਰੇ ਦੀ ਜਾਂਚ ਕਰਨ ’ਤੇ ਉਸ ਕੋਲੋਂ ਸੁਸਾਈਡ ਨੋਟ ਮਿਲਿਆ। ਇਸ 'ਚ ਕਰਨ ਨੇ ਆਪਣੀ ਪਤਨੀ ਅਤੇ ਆਪਣੇ ਪ੍ਰੇਮੀ ਸੰਦੀਪ ਦਾ ਨਾਂ ਲਿਖਿਆ ਹੈ। ਏਐਸਆਈ ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ’ਤੇ ਉਸ ਦੀ ਪਤਨੀ ਕਿਰਨਦੀਪ ਅਤੇ ਪ੍ਰੇਮੀ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। 

(For more news apart from The young man committed suicide by hanging in Ludhiana News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement