ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
Published : Jan 3, 2025, 5:52 pm IST
Updated : Jan 3, 2025, 5:52 pm IST
SHARE ARTICLE
Barinder Kumar Goyal launches various development projects worth Rs 70 crore in Shutrana constituency
Barinder Kumar Goyal launches various development projects worth Rs 70 crore in Shutrana constituency

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਚੰਡੀਗੜ੍ਹ/ਸ਼ੁਤਰਾਣਾ: ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।

ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ ਵਿਖੇ ਰਸੌਲੀ ਮਾਈਨਰ, ਕਰਮਗੜ੍ਹ ਲਿੰਕ-2 ਕੈਨਾਲ ਸਿਸਟਮ, ਚੋਆ ਲਿੰਕ-2 ਕੈਨਾਲ ਸਿਸਟਮ, ਮਾਈਨਰ ਨੰਬਰ 3, ਮਾਈਨਰ ਨੰਬਰ 5, ਬਿਸ਼ਨਗੜ੍ਹ ਮਾਈਨਰ ਅਤੇ ਅਤਾਲਾਂ ਮਾਈਨਰ ਨੂੰ ਪੱਕੇ ਕਰਨ ਦੇ ਨੀਂਹ ਪੱਥਰ ਵੀ ਰੱਖੇ। ਉਨ੍ਹਾਂ ਲੋਕਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾਂ ਵਧੇਰੇ ਨਹਿਰੀ ਪਾਣੀ ਮਿਲਣ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ ਅਤੇ ਹਲਕੇ ਅੰਦਰ 75000 ਏਕੜ ਤੋਂ ਜ਼ਿਆਦਾ ਰਕਬੇ ਨੂੰ ਝੋਨੇ ਦੇ ਸੀਜ਼ਨ ਵਿੱਚ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਟਿਊਬਵੈਲ ਬੰਦ ਹੋਣ ਨਾਲ ਬਿਜਲੀ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾ ਕੇ ਦਿਨੋ-ਦਿਨ ਡੁੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਇਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਲੱਗੇਗਾ ਅਤੇ ਅੱਜ ਇਸ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਸਮੱਸਿਆ ਨੂੰ ਜਿਉਂ ਦਾ ਤਿਉਂ ਰੱਖਿਆ ਪਰ ਮੌਜੂਦਾ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਗੰਭੀਰਤਾ ਨਾਲ ਯਤਨਸ਼ੀਲ ਹੈ।

ਜਲ ਸਰੋਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਭਾਲ ਲਈ ਆਪਣਾ ਫਰਜ਼ ਨਿਭਾਉਣ ਕਿਉਂਕਿ ਪੰਜਾਬ ਸਰਕਾਰ 2037 ਤੱਕ ਧਰਤੀ ਹੇਠਲੇ ਪਾਣੀ ਦੇ ਖ਼ਤਮ ਹੋਣ ਦੀਆਂ ਭਵਿੱਖਬਾਣੀਆਂ ਦੇ ਮੱਦੇਨਜ਼ਰ ਬਹੁਤ ਸਾਰੀਆਂ ਸਕੀਮਾਂ ਲਾਗੂ ਕਰ ਰਹੀ ਹੈ ਇਸ ਲਈ ਹਰੇਕ ਕਿਸਾਨ ਜ਼ਮੀਨਦੋਜ਼ ਪਾਈਪਾਂ ਦੀਆਂ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਦਾ ਲਾਭ ਲੈ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਅੱਗੇ ਆਉਣ। ਉਨ੍ਹਾ ਨੇ ਲੋਕਾਂ ਨੂੰ ਦੱਬੀਆਂ ਹੋਈਆਂ ਸਰਕਾਰੀ ਜ਼ਮੀਨਾਂ ਛੱਡਣ ਦੀ ਵੀ ਅਪੀਲ ਕੀਤੀ।

ਬਰਿੰਦਰ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਕੋਈ ਸਹਿਯੋਗ ਨਹੀਂ ਦੇ ਰਹੀ ਜਿਸ ਕਰਕੇ ਨਹਿਰੀ ਪਾਣੀ ਦੇ ਪ੍ਰਾਜੈਕਟ ਸ਼ੁਰੂ ਕਰਨ ਲਈ ਦੇਰੀ ਹੋ ਰਹੀ ਹੈ ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 85 ਸ਼ਹਿਰਾਂ ਵਿੱਚ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਭਰਨ ਦੇ ਸਵਾਲ ਦੇ ਜਵਾਬ ਵਿੱਚ ਕਿਸਾਨਾਂ ਤੇ ਪੰਜਾਬ ਨਾਲ ਦਗ਼ਾ ਕਰਨ ਲਈ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਤੇ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।

ਗੋਇਲ ਨੇ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਵਿਧਾਨ ਸਭਾ ਵਿੱਚ ਉਠਾਇਆ ਅਤੇ ਹੱਲ ਕਰਵਾਇਆ।

ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਤਰਾਣਾ ਹਲਕੇ ਤੋਂ ਪੱਛੜੇ ਹੋਣ ਦਾ ਠੱਪਾ ਉਤਾਰਿਆ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਵਿਸਾਰ ਕੇ ਹਲਕੇ ਨੂੰ ਸਦਾ ਹੀ ਅੱਖੋਂ ਪਰੋਖੇ ਕੀਤਾ ਸੀ ਪਰ ਹੁਣ ਸਾਰੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ।

ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ ਅਸ਼ੋਕ ਕੁਮਾਰ, ਮਲਕੀਤ ਸਿੰਘ ਪੜਤਾ, ਮਹਿੰਗਾ ਸਿੰਘ ਬਰਾੜ, ਸੁਰੇਸ਼ ਸ਼ਰਮਾ, ਬਲਾਕ ਪ੍ਰਧਾਨ ਬੂਟਾ ਸਿੰਘ ਵਿਰਕ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਮਦਨ ਲਾਲ ਗੋਇਲ, ਨਹਿਰੀ ਵਿਭਾਗ (ਬੀ.ਐਮ.ਐਲ) ਦੇ ਨਿਗਰਾਨ ਇੰਜੀਨੀਅਰ ਅੰਕਿਤ ਧੀਰ, ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ ਧਾਲੀਵਾਲ, ਐਸ.ਡੀ.ਓ. ਸਵਰਨ ਸਿੰਘ, ਤਹਿਸੀਲਦਾਰ ਹਰਸਿਮਰਨ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement