
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਯਾਦ ਵਿੱਚ ਆਲੀਸ਼ਾਨ ਸਮਾਰਕ ਤਿਆਰ ਕੀਤਾ ਜਾਵੇਗਾ: ਰਾਜਾ ਵੜਿੰਗ
Raja Warring News: ਮਰਹੂਮ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਬਣਾਏ ਜਾਣ ਵਾਲੇ ਸਮਾਰਕ ਲਈ ਢੁੱਕਵੀ ਜਗ੍ਹਾਂ ਨਾ ਮਿਲਣ ਉੱਤੇ ਗਿਲਾ ਕਰਦਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡਾਕਟਰ ਮਨਮੋਹਨ ਸਿੰਘ ਵਰਗੇ ਸਖਸ਼ੀਅਤ ਨਾਲ ਵੀ ਵਿਤਕਰਾ ਕਰਨ ਦੀ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੂਰੀ ਦੁਨੀਆਂ ਸਤਿਕਾਰ ਦੀ ਨਜ਼ਰ ਨਾਲ ਦੇਖਦੀ ਹੈ, ਇਸ ਲਈ ਉਸ ਤੋਂ ਵੱਧ ਸਤਿਕਾਰ ਉਨ੍ਹਾਂ ਨੂੰ ਦੇਸ਼ ਅੰਦਰ ਮਿਲਣਾ ਚਾਹੀਦਾ ਸੀ ਪਰ ਭਾਜਪਾ ਦੀ ਸੌੜੀ ਨੀਤੀ ਕਾਰਨ ਉਨ੍ਹਾਂ ਦੇ ਸਮਾਰਕ ਨੂੰ ਵੀ ਢੁੱਕਵੀ ਜਗ੍ਹਾ ਨਹੀਂ ਮਿਲੀ।
ਪੱਤਰਕਾਰ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਯਾਦ ਵਿੱਚ ਆਲੀਸ਼ਾਨ ਸਮਾਰਕ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਕਈ ਕਾਲਜਾਂ, ਯੂਨੀਵਰਸਿਟੀਆਂ ਅਤੇ ਹਵਾਈ ਅੱਡਿਆ ਦਾ ਨਾਮ ਵੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਉੱਤੇ ਰੱਖਿਆ ਜਾਣਾ ਚਾਹੀਦਾ ਹੈ।