ਪੰਜਾਬ ਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ’ਚ ਛਾਈ ਸੰਘਣੀ ਧੁੰਦ
Published : Jan 3, 2025, 10:45 pm IST
Updated : Jan 3, 2025, 10:45 pm IST
SHARE ARTICLE
Dense fog in Mohali
Dense fog in Mohali

ਧੁੰਦ ਕਾਰਨ ਹਵਾਈ ਉਡਾਨਾਂ ’ਤੇ ਪਿਆ ਬੁਰਾ ਅਸਰ, ਦਿੱਲੀ ’ਚ 400 ਉਡਾਨਾਂ ਦੇਰੀ ਨਾਲ ਉੱਡੀਆਂ

ਚੰਡੀਗੜ੍ਹ : ਪੰਜਾਬ, ਹਰਿਆਣਾ, ਦਿੱਲੀ ਅਤੇ ਜੰਮੂ-ਕਸ਼ਮੀ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਦਕਿ ਖੇਤਰ ’ਚ ਘੱਟੋ-ਘੱਟ ਤਾਪਮਾਨ ਆਮ ਹੱਦ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਉੱਪਰ ਭਾਰਤ ਦੇ ਵੱਡੇ ਹਿੱਸੇ ਪਿਛਲੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਦੀ ਲਪੇਟ ’ਚ ਹਨ, ਜਿਸ ਕਾਰਨ ਜ਼ਿਆਦਾਤਰ ਥਾਵਾਂ ’ਤੇ ਧੁੰਦ ਵਿਚਕਾਰ ਦਿਸਣ ਦੀ ਦੂਰੀ ਘੱਟ ਗਈ ਹੈ। 

ਚੰਡੀਗੜ੍ਹ ’ਚ ਸਵੇਰੇ ਸੰਘਣੀ ਧੁੰਦ ਰਹੀ ਅਤੇ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ’ਚ ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਦਿੱਲੀ ’ਚ ਧੁੰਦ ਕਾਰਨ ਦਿਸਣ ਹੱਦ ਪ੍ਰਭਾਵਤ ਹੋਣ ਨਾਲ ਸ਼ੁਕਰਵਾਰ ਨੂੰ ਦਿੱਲੀ ਹਵਾਈ ਅੱਡੇ ’ਤੇ 400 ਤੋਂ ਵੱਧ ਉਡਾਨਾਂ ਦੇ ਚੱਲਣ ’ਚ ਦੇਰੀ ਹੋਈ। ਪਰ ਕਿਸੇ ਦਾ ਰਾਹ ਨਹੀਂ ਬਦਲਿਆ ਗਿਆ। ਰਾਜਧਾਨੀ ਦੇ ਕਈ ਇਲਾਕਿਆਂ ’ਚ ਦਿਸਣ ਹੱਦ ਘਟ ਕੇ ਸਿਫ਼ਰ ਹੋ ਗਈ। ਦੂਜੇ ਪਾਸੇ ਸ੍ਰੀਨਗਰ ’ਚ ਵੀ ਦਿਸਣ ਹੱਦ 300 ਮੀਟਰ ਦੇ ਲਗਭਗ ਰਹਿ ਜਾਣ ਕਾਰਨ ਉਡਾਨਾਂ ਪ੍ਰਭਾਵਤ ਰਹੀਆਂ। 

ਹਰਿਆਣਾ ਦੇ ਅੰਬਾਲਾ ’ਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਕਰਨਾਲ ’ਚ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ ’ਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਨਾਰਨੌਲ ਅਤੇ ਹਿਸਾਰ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 4.2 ਡਿਗਰੀ ਸੈਲਸੀਅਸ ਅਤੇ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਮੌਸਮ ਵਿਭਾਗ ਨੇ ਦਸਿਆ ਕਿ ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ, ਇਸ ਤੋਂ ਬਾਅਦ ਲੁਧਿਆਣਾ ’ਚ 8.4 ਡਿਗਰੀ ਸੈਲਸੀਅਸ, ਪਟਿਆਲਾ ’ਚ 8.2 ਡਿਗਰੀ ਸੈਲਸੀਅਸ, ਫਰੀਦਕੋਟ ’ਚ 6.8 ਡਿਗਰੀ ਸੈਲਸੀਅਸ ਅਤੇ ਬਰਨਾਲਾ ’ਚ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਸ੍ਰੀ ਅਨੰਦਪੁਰ ਸਾਹਿਬ ’ਚ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਅਤੇ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ, ਪਰ ਦਿਨ ਦਾ ਤਾਪਮਾਨ ਘੱਟ ਗਿਆ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਇਹ 12 ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਹੈ।

Tags: punjab fog

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement