
ਵਿੱਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ
Finance Minister gave appointment letters to 8 youths: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਨਵ ਨਿਯੁਕਤ 05 ਆਬਕਾਰੀ ਤੇ ਕਰ ਨਿਰੀਖਕ ਅਤੇ ਨਵ ਨਿਯੁਕਤ 03 ਕਲਰਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ।
Finance Minister Harpal Cheema gave appointment letters to 8 youths
ਇਸ ਮੌਕੇ ਚੀਮਾ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਜਿੱਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਮੁੱਖ ਏਜੰਡਾ ਹੈ ਕਿ ਪੰਜਾਬ ਦੇ ਘਰ-ਘਰ ਵਿਚ ਰੋਜ਼ਗਾਰ ਪਹੁੰਚੇ।
Finance Minister Harpal Cheema gave appointment letters to 8 youths
ਇਸੇ ਲਈ ਪੰਜਾਬ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਸਰਕਾਰ ਨੌਕਰੀਆਂ ਦੇ ਕੇ ਘਰ-ਘਰ ਰੋਜ਼ਗਾਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਮੰਤਰੀ ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਪੰਜਾਬ ਸਰਕਾਰ ਦਾ ਮਾਲੀਏ ਇਕੱਤਰ ਕਰਨ ਵਿੱਚ ਅਹਿਮ ਯੋਗਦਾਨ ਹੈ।
ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਕਿਸੇ ਵੀ ਸੂਬੇ ਦੇ ਖ਼ਜ਼ਾਨੇ ਦੀ ਰੀੜ ਦੀ ਹੱਡੀ ਹੁੰਦਾ ਹੈ ਕਿਉਂਕਿ ਇਹੀ ਵਿਭਾਗ ਕਿਸੇ ਸੂਬੇ ਨੂੰ ਸਭ ਤੋਂ ਵੱਧ ਮਾਲੀਆ ਇਕੱਠਾ ਕਰ ਕੇ ਦਿੰਦਾ ਹੈ। ਇਸ ਲਈ ਇਸ ਵਿਭਾਗ ਨੂੰ ਵੱਧ ਤੋਂ ਵੱਧ ਕਰਮਚਾਰੀਆਂ ਦੀ ਲੋੜ ਪੈਂਦੀ ਹੈ ਇਸ ਤਹਿਤ ਸਮੇਂ-ਸਮੇਂ 'ਤੇ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾਂਦੀਆਂ ਹਨ। ਅੱਜ ਉਸੇ ਲੜੀ ਤਹਿਤ ਇਨ੍ਹਾਂ 8 ਨੌਜਵਾਨਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਆਬਕਾਰੀ ਵਿਭਾਗ ਦਾ ਕੰਮ ਹੋਰ ਪਾਰਦਰਸ਼ਤਾ ਨਾਲ ਕੀਤਾ ਜਾ ਸਕੇ।