
Fraidkot News: ਪੀੜਤਾ ਨੇ ਕਿਹਾ- ਮੁਲਜ਼ਮ ਨੇ ਕਾਰ 'ਚ ਬਿਠਾ ਕੇ ਜ਼ਬਰਦਸਤੀ ਕੱਪੜੇ ਉਤਾਰੇ
Fraidkot Girl Rape News in punjabi : ਫਰੀਦਕੋਟ ਦੇ ਜੈਤੋ ਸ਼ਹਿਰ 'ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ। ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕਾਰ 'ਚ ਬਿਠਾ ਕੇ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ। ਦੋਸ਼ੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ 14 ਸਾਲਾ ਲੜਕੀ ਨੇ ਦੱਸਿਆ ਕਿ ਉਹ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ ਅਤੇ ਉਸ ਦੇ ਮਾਪੇ ਮਜ਼ਦੂਰੀ ਦਾ ਕੰਮ ਕਰਦੇ ਹਨ। ਦੋ ਦਿਨ ਪਹਿਲਾਂ 1 ਜਨਵਰੀ ਨੂੰ ਉਸ ਦੇ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ ਅਤੇ ਉਹ ਘਰ 'ਚ ਇਕੱਲੀ ਸੀ। ਇਸ ਦੌਰਾਨ ਸ਼ਾਮ ਨੂੰ ਉਹ ਜੈਤੋ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਹੋਈ ਸੀ। ਜਿੱਥੇ ਉਸ ਦੀ ਮੁਲਾਕਾਤ ਰਮਨਪ੍ਰੀਤ ਸਿੰਘ ਉਰਫ਼ ਬਬਲੂ ਨਾਲ ਹੋਈ। ਜਿਸ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲਬਾਤ ਹੋਈ ਸੀ।
ਵਿਦਿਆਰਥਣ ਅਨੁਸਾਰ ਰਮਨਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਅਤੇ ਮੁਕਤਸਰ ਸਾਹਿਬ ਰੋਡ ’ਤੇ ਰਜਵਾਹੇ ਪੁਲ ਨੇੜੇ ਆਪਣੀ ਕਾਰ ਵਿੱਚ ਲੈ ਗਿਆ। ਉਸ ਨੂੰ ਉੱਥੇ ਲੈ ਕੇ ਨੌਜਵਾਨ ਨੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਸ ਨੇ ਉਸ ਨੂੰ ਕਾਰ ਵਿਚ ਬਿਠਾ ਕੇ ਜੈਤੋ ਦੇ ਬਿਜਲੀ ਘਰ ਨੇੜੇ ਉਤਾਰ ਦਿੱਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ। ਘਰ ਪਹੁੰਚ ਕੇ ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ। ਪਰਿਵਾਰ ਨੇ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ।
ਜਾਂਚ ਅਧਿਕਾਰੀ ਐੱਸਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਰਮਨਪ੍ਰੀਤ ਸਿੰਘ ਬਬਲੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।