Chandigarh News : ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ

By : BALJINDERK

Published : Jan 3, 2025, 5:12 pm IST
Updated : Jan 3, 2025, 5:12 pm IST
SHARE ARTICLE
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ

Chandigarh News : ਸੋਸ਼ਲ ਮੀਡੀਆ ਦੀ ਦੁਨੀਆਂ ’ਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ

Chandigarh News in Punjabi : ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ’ਚ ਡਿਜੀਟਲ ਪਹਿਲਕਦਮੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ "ਪਸ਼ੂ ਪਾਲਣ ਵਿਭਾਗ, ਪੰਜਾਬ" ਦੇ ਨਾਮ ਹੇਠ ਵਿਭਾਗ ਦਾ ਅਧਿਕਾਰਤ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਪਸ਼ੂ ਪਾਲਕਾਂ ਨੂੰ ਪਸ਼ੂਧਨ ਦੀ ਢੁਕਵੀਂ ਸਾਂਭ-ਸੰਭਾਲ ਲਈ ਸਹੀ ਅਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨਾ ਹੈ।

1

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਲਾਂਚ ਕੀਤੇ ਗਏ ਇਸ ਚੈਨਲ ਅਤੇ ਪੇਜ ਉਤੇ ਹਰ ਸੋਮਵਾਰ ਮਾਹਿਰਾਂ ਵੱਲੋਂ ਪਸ਼ੂ ਪਾਲਣ ਬਾਰੇ ਢੁਕਵੀਂ ਸੇਧ ਦੇਣ ਲਈ ਲਾਈਵ ਸੈਸ਼ਨ ਕੀਤਾ ਜਾਵੇਗਾ। ਇਨ੍ਹਾਂ ਸੈਸ਼ਨਾਂ ਦੌਰਾਨ ਸੂਬੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਪਸ਼ੂ ਪਾਲਣ ਸਬੰਧੀ ਕੋਈ ਵੀ ਸਵਾਲ ਪੁੱਛਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਹਿਰਾਂ ਅਤੇ ਕਿਸਾਨਾਂ ਵਿਚਕਾਰ ਇਹ ਸਿੱਧਾ ਰਾਬਤਾ ਪਸ਼ੂਧਨ ਦੀ ਢੁਕਵੀਂ ਸਾਂਭ-ਸੰਭਾਲ ਜ਼ਰੀਏ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਮਦਦਗਾਰ ਸਿੱਧ ਹੋਵੇਗਾ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਡਿਜ਼ੀਟਲ ਪਹਿਲਕਦਮੀ ਦਾ ਮੁੱਖ ਉਦੇਸ਼ ਪਸ਼ੂ ਪਾਲਕਾਂ ਅਤੇ ਸਬੰਧਤ ਭਾਈਵਾਲਾਂ ਨੂੰ ਪਸ਼ੂ ਪਾਲਣ ਦੇ ਵਧੇਰੇ ਕਿਫਾਇਤੀ ਅਤੇ ਨੈਤਿਕ ਅਭਿਆਸਾਂ ਅਤੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਸਹਾਇਤਾ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਿਸਾਨਾਂ ਲਈ ਰੋਜ਼ਮਰ੍ਹਾ ਦੀਆਂ ਗਤੀਵਿਧੀਆਂ, ਟੀਕਾਕਰਨ,  ਪਸ਼ੂਧਨ ਦੀ ਦੇਖਭਾਲ ਸਬੰਧੀ ਉਪਾਅ, ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਪਸ਼ੂਧਨ ਲਈ ਖੁਰਾਕ ਦੇ ਬਿਹਤਰ ਅਭਿਆਸਾਂ ਬਾਰੇ ਸੁਖਾਲੇ ਢੰਗ ਨਾਲ ਸਹੀ ਤੇ ਪ੍ਰਮਾਣਿਕ ਜਾਣਕਾਰੀ ਮੁਹੱਈਆ ਕਰਵਾਏਗਾ।

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਪਲੇਟਫਾਰਮ ਪਸ਼ੂਆਂ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਸਬੰਧੀ ਜਾਣਕਾਰੀ, ਬਿਮਾਰੀਆਂ ਦੀ ਰੋਕਥਾਮ ਦੇ ਉਪਾਵਾਂ, ਅਤੇ ਪਸ਼ੂਧਨ ਵਿੱਚ ਆਮ ਜ਼ੂਨੋਟਿਕ ਬਿਮਾਰੀਆਂ ਦੀ ਰੋਕਥਾਮ ਬਾਰੇ ਜ਼ਰੂਰੀ ਜਾਣਕਾਰੀ ਵੀ ਪ੍ਰਦਾਨ ਕਰੇਗਾ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਐੱਨ. ਆਰ. ਡੀ . ਡੀ. ਐੱਲ. ਜਲੰਧਰ ਅਤੇ ਜ਼ਿਲ੍ਹਾ ਪੱਧਰੀ ਪੌਲੀਕਲੀਨਿਕਾਂ  ਅਤੇ ਪਸ਼ੂ ਸਿਹਤ ਸੰਸਥਾਵਾਂ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਜਾਨਵਰਾਂ ਲਈ ਉਪਲਬਧ ਲੈਬਾਰਟਰੀ ਟੈਸਟਾਂ ਦੀ ਸਹੂਲਤ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੈਸ਼ਨ ਦੌਰਾਨ ਮਾਹਿਰਾਂ ਵੱਲੋਂ ਪਸ਼ੂ ਪਾਲਕਾਂ ਨੂੰ ਹਰ ਮੌਸਮ ਅਤੇ ਗਰਭਦਾਨ ਦੇ ਸਮੇਂ ਦੌਰਾਨ ਪਸ਼ੂਧਨ ਦੀ ਦੇਖਭਾਲ, ਨਿਯਮਤ ਤੌਰ ‘ਤੇ ਕੀੜਿਆਂ ਨੂੰ ਮਾਰਨ ਅਤੇ ਇਸਦੀ ਰੋਕਥਾਮ, ਆਮ ਪਰਜੀਵੀ ਬਿਮਾਰੀਆਂ, ਲੇਵੇ ਦੀ ਸੋਜ ਅਤੇ ਇਨਫੈਕਸ਼ਨ (ਮੈਸਟਾਈਟਸ), ਬਰੂਸੈਲੋਸਿਸ, ਰਿਪੀਟ ਬ੍ਰੀਡਿੰਗ (ਵਾਰ-ਵਾਰ ਪ੍ਰਜਨਨ ਦੀ ਪ੍ਰਕਿਰਿਆ) ਅਤੇ ਜਾਨਵਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਛੂਤ ਦੀਆਂ ਬਿਮਾਰੀਆਂ ਅਤੇ ਪ੍ਰਬੰਧਨ ਸਮੱਸਿਆਵਾਂ ਵਰਗੇ ਮਹੱਤਵਪੂਰਨ ਮੁੱਦਿਆਂ ਬਾਰੇ ਸਮੇਂ ਸਿਰ ਸੁਝਾਅ ਵੀ ਦਿੱਤੇ ਜਾਣਗੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਸਮੇਂ-ਸਮੇਂ ‘ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਲਈ ਹਰ ਹਫ਼ਤੇ 4 ਤੋਂ 5 ਵੀਡੀਓਜ਼, ਇਨ੍ਹਾਂ ਪਲੇਟਫਾਰਮਾਂ 'ਤੇ ਪੋਸਟ ਕੀਤੀਆਂ ਜਾਣਗੀਆਂ ਅਤੇ ਪਸ਼ੂ ਪਾਲਕਾਂ ਲਈ ਮਾਹਿਰਾਂ ਨਾਲ ਆਨਲਾਈਨ ਸੈਸ਼ਨ ਵੀ ਕਰਵਾਏ ਜਾਣਗੇ।

ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ.ਬੇਦੀ, ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਪਰਮਪਾਲ ਸਿੰਘ, ਡਾ. ਲਖਵਿੰਦਰ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

(For more news apart from Animal husbandry department also participated in world social media News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement