Mohali News: SSP ਮੋਹਾਲੀ ਨੇ ਦੇਰ ਰਾਤ ਕੀਤੀ ਅਚਨਚੇਤ ਚੈਕਿੰਗ, ਡਿਊਟੀ ਦੌਰਾਨ ਸੁੱਤਾ ਪਿਆ ਸੀ ਇੰਸਪੈਕਟਰ, ਕੀਤੀ ਵੱਡੀ ਕਾਰਵਾਈ
Published : Jan 3, 2025, 10:18 am IST
Updated : Jan 3, 2025, 11:13 am IST
SHARE ARTICLE
Inspector Bhupinder Singh Mohali News in punjabi
Inspector Bhupinder Singh Mohali News in punjabi

Mohali News: ਡਿਊਟੀ ਵਿਚ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ-SSP ਮੋਹਾਲੀ

Inspector Bhupinder Singh Mohali News in punjabi : ਮੋਹਾਲੀ ਦੀ ਚੈੱਕ ਪੋਸਟ 'ਤੇ ਤਾਇਨਾਤ ਇਕ ਇੰਸਪੈਕਟਰ ਡਿਊਟੀ ਦੌਰਾਨ ਲਾਪਰਵਾਹੀ ਵਰਤਦੇ ਹੋਏ ਆਪਣੀ ਕਾਰ 'ਚ ਸੁੱਤਾ ਹੋਇਆ ਪਾਇਆ ਗਿਆ। ਇਸ ਘਟਨਾ ਤੋਂ ਬਾਅਦ ਐਸਐਸਪੀ ਦੀਪਕ ਪਾਰੀਕ ਨੇ ਸਖ਼ਤ ਕਾਰਵਾਈ ਕਰਦਿਆਂ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਕਾਰਵਾਈ ਅੱਜ ਤੜਕੇ 3 ਵਜੇ ਕੀਤੀ ਗਈ, ਜਦੋਂ ਐਸਐਸਪੀ ਵੱਲੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਨਾਕੇਬੰਦੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਪੁਲਿਸ ਲਾਈਨ 'ਚ ਤਾਇਨਾਤ ਇੰਸਪੈਕਟਰ ਭੁਪਿੰਦਰ ਸਿੰਘ ਜੋ ਕਿ ਚੈਕਿੰਗ ਪੋਸਟ 'ਤੇ ਤਾਇਨਾਤ ਸੀ, ਆਪਣੀ ਕਾਰ 'ਚ ਸੁੱਤਾ ਪਿਆ ਮਿਲਿਆ।

ਐਸਐਸਪੀ ਨੇ ਕਿਹਾ ਕਿ ਡਿਊਟੀ ਵਿਚ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ |

 

Location: India, Punjab

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement