Punjab News : ਮੰਤਰੀ ਗੁਰਮੀਤ ਖੁੱਡੀਆਂ ਦਾ ਵੱਡਾ ਬਿਆਨ, ਕਿਹਾ ਕੇਂਦਰ ਸਰਕਾਰ ਖੁੱਲ੍ਹੇ ਦਿਲ ਨਾਲ ਕਿਸਾਨਾਂ ਨਾਲ ਕਰੇ ਗੱਲ  

By : BALJINDERK

Published : Jan 3, 2025, 5:36 pm IST
Updated : Jan 3, 2025, 5:36 pm IST
SHARE ARTICLE
Minister Gurmeet Khuddiyan
Minister Gurmeet Khuddiyan

Punjab News : ਮਾਣਯੋਗ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਨੂੰ ਹਦਾਇਤ ਜਾਰੀ ਕਰਨ ਦੀ ਕੀਤੀ ਅਪੀਲ 

Punjab News in Punjabi : ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 39 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਡੱਲੇਵਾਲ ਫ਼ਸਲਾਂ ਦੀ MSP ਲਈ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਕਿਹਾ ਸਵਾ ਮਹੀਨੇ ਤੋਂ ਭੁੱਖ ਹੜਤਾਲ ’ਤੇ ਬੈਠਣਾ ਬਹੁਤ ਵੱਡੀ ਗੱਲ ਹੋ ਜਾਂਦੀ ਹੈ। ਮੰਤਰੀ ਖੱਡੀਆਂ ਨੇ ਕਿਹਾ 4 ਸਾਲ ਪਹਿਲਾਂ ਵੀ ਇੱਕ ਮੋਰਚਾ ਲੱਗਿਆ ਸੀ। ਉਸ ਸਮੇਂ ਦਿੱਲੀ ਦੀ ਸਰਕਾਰ ਨੇ ਮੰਗਾਂ ਨੂੰ ਮੰਨ ਕੇ ਵਿਚਾਲੇ ਛੱਡ ਦਿੱਤਾ ਸੀ। ਅੱਜ ਫਿਰ ਤੋਂ ਕਿਸਾਨਾਂ ਨੂੰ ਉਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਜਿਥੋਂ ਤੱਕ ਹੈ ਕਿ ਪੰਜਾਬ ਸਰਕਾਰ ਭਗਵੰਤ ਮਾਨ ਉਨ੍ਹਾਂ ਨੇ ਵੀ ਸਪਸ਼ਟ ਕਰ ਦਿੱਤਾ ਹੈ। ਸਾਡੇ ਅੱਠ ਮੰਤਰੀ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਮਿਲਣ ਗਏ ਸੀ ਉਸ ਦਿਨ ਅਸੀਂ ਡੱਲੇਵਾਲ ਜੀ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਖੜੀ ਹੈ।

ਖੇਤੀਬਾੜੀ ਮੰਤਰੀ ਨੇ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਹਦਾਇਤ ਕਰਦੀ। ਕਿਸਾਨ ਫ਼ਸਲ ਨੂੰ 6 ਮਹੀਨਿਆਂ ’ਚ ਤਿਆਰ ਕਰਦੇ ਹਾਂ ਉਸ ਦਾ ਜ਼ਰੂਰ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ ਅਤੇ ਵਿਕਣਾ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਅੱਗੇ ਮੰਤਰੀ ਖੁੱਡੀਆ ਨੇ ਕਿਹਾ ਕਿ ਬਹੁਤ ਲੰਮਾ ਸਮਾਂ ਹੋ ਗਿਆ ਹੈ ਕੇਂਦਰ ਵਲੋਂ ਟਾਲ ਮਾਟੋਲ ਕਰਦਿਆਂ, ਉਨ੍ਹਾਂ ਸਹੀ ਥਾਂ ’ਤੇ ਆ ਕੇ ਨਿਪਟਾਰਾ ਕਰ ਦੇਣਾ ਚਾਹੀਦਾ ਹੈ।

ਜਿਥੋਂ ਤੱਕ ਸੁਪਰੀਮ ਕੋਰਟ ਕਹਿੰਦੀ ਹੈ ਪੰਜਾਬ ਸਰਕਾਰ ਡੱਲੇਵਾਲ ਜੀ ਨੂੰ ਦਵਾਈਆਂ, ਡਾਕਟਰੀ ਸਹਾਇਤਾ ਮੁਹੱਈਆ ਕਰਵਾ ਰਹੇ ਹਾਂ ਅੱਗੇ ਦਵਾਈਆ ਲੈਣੀਆਂ ਜਾਂ ਨਾ ਲੈਣੀਆਂ ਤਾਂ ਵੱਖਰੀ ਗੱਲ ਹੈ ਬਾਕੀ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਵੇਲੇ ਮਦਦ ਲਈ ਤਿਆਰ ਹੈ।     

 ਉਨ੍ਹਾਂ ਕਿਹਾ ਕਿ ਅਸਲ ਵਿਚ ਵਾਰ -ਵਾਰ ਕੇਂਦਰ ਸਰਕਾਰ ਨਾਲ ਗੱਲਬਾਤ ਹੁੰਦੀ ਹੈ ਪਰ ਉਹ ਗੱਲ ਤੋਂ ਮੁਨਕਰ ਹੋ ਜਾਂਦੀ ਹੈ। ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਗੱਲ ਕਰਨੀ ਚਾਹੀਦੀ ਹੈ। ਗੱਲਬਾਤ ਨਾਲ ਵੱਡੇ ਤੋਂ ਵੱਡੇ ਮਸਲੇ ਹੱਲ ਹੋ ਜਾਂਦੇ ਹਨ।

 ਖੱਡੀਆ ਨੇ ਕਿਹਾ ਕੁਝ ਦਿਨ ਪਹਿਲਾਂ ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਚਿੱਠੀ ਵੀ ਲਿਖੀ ਸੀ ਕਿ ਖੇਤੀ ਦਾ ਮਾਮਲਾ ਹੈ ਤੁਸੀ ਇਸ ਵਿਚ ਦਾਖ਼ਲ ਦੇ ਕੇ ਇਸ ਨੂੰ ਸਿਰੇ ਚੜਾਓ। ਅਜੇ ਤੱਕ  ਕੇਂਦਰੀ ਖੇਤੀਬਾੜੀ ਮੰਤਰੀ ਵਿਚ ਕੋਈ ਜਵਾਬ ਤਾਂ ਨਹੀਂ ਆਇਆ।

 (For more news apart from Minister Gurmeet Khuddiyan big statement said that central government should talk farmers with an open heart News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement