ਦੂਜੀ ਆਨਲਾਈਨ ਮਿਲਣੀ ਦੌਰਾਨ NRI ਮੰਤਰੀ ਕੁਲਦੀਪ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
Published : Jan 3, 2025, 5:51 pm IST
Updated : Jan 3, 2025, 5:51 pm IST
SHARE ARTICLE
NRI Minister Kuldeep Singh Dhaliwal redressed more than 100 complaints
NRI Minister Kuldeep Singh Dhaliwal redressed more than 100 complaints

ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਚੰਡੀਗੜ : ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਖੇ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ।

ਅੱਜ ਸਵੇਰੇ 11:00 ਵਜੇ ਕੀਤੀ ਦੂਜੀ ਆਨਲਾਈਨ ਐਨ.ਆਰ.ਆਈ. ਮਿਲਣੀ ਮੌਕੇ ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ।

ਧਾਲੀਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ  ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement