Punjab Weather News: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਮੀਂਹ ਪੈਣ ਦੀ ਸੰਭਾਵਨਾ
Published : Jan 3, 2025, 9:43 am IST
Updated : Jan 3, 2025, 9:43 am IST
SHARE ARTICLE
punjab weather
punjab weather

ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ

 

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ 'ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ। ਰਾਤ 10.15 ਵਜੇ ਕੁਆਲਾਲੰਪੁਰ ਤੋਂ ਆਉਣ ਵਾਲੀ ਫਲਾਈਟ ਨੂੰ ਦਿੱਲੀ ਵੱਲ ਮੋੜਨਾ ਪਿਆ।

ਅੰਮ੍ਰਿਤਸਰ ਹਵਾਈ ਅੱਡੇ 'ਤੇ ਸਵੇਰ ਤੋਂ ਹੀ ਦਿੱਲੀ, ਪੁਣੇ ਅਤੇ ਮੁੰਬਈ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿਤੀਆਂ ਗਈਆਂ ਹਨ। ਜਿਸ ਕਾਰਨ ਕਈ ਯਾਤਰੀ ਹਵਾਈ ਅੱਡੇ 'ਤੇ ਫਸੇ ਹੋਏ ਹਨ। ਅੰਮ੍ਰਿਤਸਰ ਦਿੱਲੀ ਰੂਟ 'ਤੇ ਚਲਣ ਵਾਲੀਆਂ ਸਾਰੀਆਂ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਜ਼ਿਆਦਾਤਰ ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚਲ ਰਹੀਆਂ ਹਨ।

ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ 'ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਈਰਾਨ 'ਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ 'ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਮੌਸਮ ਵਿਭਾਗ ਵਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਜ਼ਿਲ੍ਹਿਆਂ ਵਿਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅੰਸ਼ਕ ਬੱਦਲ ਵੀ ਹੋ ਸਕਦੇ ਹਨ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ

ਪਿਛਲੇ ਦਿਨਾਂ ਦੇ ਮੁਕਾਬਲੇ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ 'ਚ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਰ, ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 8.6 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਇੱਥੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ— ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ— ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 13 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement