ਵੀਡੀਉ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਕਾਰਵਾਈ
ਅੰਮ੍ਰਿਤਸਰ : ਅੰਮ੍ਰਿਤਸਰ ਡਾਕਘਰ ਦੇ ਜ਼ਿਆਦਾਤਰ ਕਰਮਚਾਰੀ ਦੂਜੇ ਰਾਜਾਂ ਤੋਂ ਆਉਂਦੇ ਹਨ ਅਤੇ ਹਿੰਦੀ ਅਤੇ ਅੰਗਰੇਜ਼ੀ ਟੈਸਟ ਦੇਣ ਤੋਂ ਬਾਅਦ ਚੁਣੇ ਜਾਂਦੇ ਹਨ। ਵਿਸ਼ਾਲ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਡਾਕਘਰ ਵਿਚ ਕੰਮ ਕਰ ਰਿਹਾ ਹੈ। ਅੰਮ੍ਰਿਤਸਰ ਦੇ ਰਿਆਲਟੋ ਚੌਕ ਡਾਕਘਰ ਵਿਚ ਇਕ ਡਾਕ ਸਹਾਇਕ ਦਾ ਪੰਜਾਬੀ ਨਾ ਬੋਲਣ ਦਾ ਵੀਡੀਉ ਵਾਇਰਲ ਹੋਇਆ।
ਇਸ ਤੋਂ ਬਾਅਦ, ਅੰਮ੍ਰਿਤਸਰ ਡਾਕਘਰ ਡਿਵੀਜ਼ਨ ਦੇ ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਡਾਕਘਰ ਦੇ ਸਹਾਇਕ ਵਿਸ਼ਾਲ ਸਿੰਘ ਦਾ ਤਬਾਦਲਾ ਕਿਸੇ ਹੋਰ ਵਿਭਾਗ ਵਿਚ ਕਰ ਦਿਤਾ। ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਡਾਕਘਰ ਦੇ ਜ਼ਿਆਦਾਤਰ ਕਰਮਚਾਰੀ ਦੂਜੇ ਰਾਜਾਂ ਤੋਂ ਆਉਂਦੇ ਹਨ ਅਤੇ ਹਿੰਦੀ ਅਤੇ ਅੰਗਰੇਜ਼ੀ ਟੈਸਟ ਦੇਣ ਤੋਂ ਬਾਅਦ ਚੁਣੇ ਜਾਂਦੇ ਹਨ। ਵਿਸ਼ਾਲ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਡਾਕਘਰ ਵਿਚ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਇਕ ਸਰਕਾਰੀ ਕਰਮਚਾਰੀ ਦੀ ਵੀਡੀਉ ਵਾਇਰਲ ਕਰਨਾ ਗ਼ਲਤ ਹੈ। ਵੀਡੀਉ ਬਣਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਨਾ ਵਾਪਰਨ ਤੋਂ ਰੋਕਣ ਲਈ, ਡਾਕਘਰ ਦੇ ਸਟਾਫ਼ ਨੂੰ ਪੰਜਾਬੀ ਪੜ੍ਹਨ ਅਤੇ ਬੋਲਣ ਦੀ ਸਿਖਲਾਈ ਦਿਤੀ ਜਾਵੇਗੀ।
