ਪੰਜਾਬ-ਹਰਿਆਣਾ 'ਚ ਸੰਘਣੀ ਧੁੰਦ ਛਾਈ ਰਹੀ 
Published : Feb 3, 2019, 3:51 pm IST
Updated : Feb 3, 2019, 3:51 pm IST
SHARE ARTICLE
Fog
Fog

ਪੰਜਾਬ ਅਤੇ ਹਰਿਆਣੇ ਦੇ ਕਈ ਇਲਾਕਿਆਂ ਵਿਚ ਸੰਘਣਾ ਕੋਹਰਾ ਰਿਹਾ ਅਤੇ ਜਿਆਦਾਤਰ ਸਥਾਨ ਸ਼ੀਤਲਹਿਰ ਦੀ ਚਪੇਟ 'ਚ ਹਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ...

ਚੰਡੀਗੜ੍ਹ: ਪੰਜਾਬ ਅਤੇ ਹਰਿਆਣੇ ਦੇ ਕਈ ਇਲਾਕਿਆਂ ਵਿਚ ਸੰਘਣਾ ਕੋਹਰਾ ਰਿਹਾ ਅਤੇ ਜਿਆਦਾਤਰ ਸਥਾਨ ਸ਼ੀਤਲਹਿਰ ਦੀ ਚਪੇਟ 'ਚ ਹਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੰਬਾਲਾ ਅਤੇ ਕਰਨਾਲ ਸਮੇਤ ਕਈ ਸਥਾਨਾਂ 'ਤੇ ਸੰਘਣਾ ਕੋਹਰਾ ਛਾਇਆ  ਰਿਹਾ। ਐਤਵਾਰ ਵਾਲੇ ਦਿਨ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਸੰਘਣੀ ਧੁੰਦ ਛਾ ਗਈ। ਮੌਸਮ ਵਿਭਾਗ ਮੁਤਾਬਕ ਜ਼ਿਆਦਾਤਰ ਧੁੰਦ ਸਵੇਰ ਸਮੇਂ ਪਈ, ਜਦਕਿ ਰਾਤ ਸਮੇਂ ਮੌਸਮ ਸਾਫ ਸੀ।

ਅਚਾਨਕ ਪਈ ਧੁੰਦ ਕਾਰਨ ਸੜਕੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਕਈ ਥਾਈਂ ਦ੍ਰਿਸ਼ਟੀ 100 ਮੀਟਰ ਵੀ ਨਹੀਂ ਰਹੀ। ਅੰਮ੍ਰਿਤਸਰ ਤੋਂ ਅੰਬਾਲਾ ਅਤੇ ਅੰਬਾਲਾ ਤੋਂ ਦਿੱਲੀ ਕੌਮੀ ਸ਼ਾਹਰਾਹ 'ਤੇ ਹਾਲਤ ਕਾਫੀ ਖ਼ਰਾਬ ਸੀ। ਸੰਘਣੀ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ। ਹਾਲੇ ਤਕ ਧੁੰਦ ਕਾਰਨ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ। ਮੌਸਮ ਵਿਚ ਆਈ ਇਸ ਤਬਦੀਲੀ ਕਾਰਨ ਐਤਵਾਰ ਸਵੇਰ ਦਾ ਤਾਪਮਾਨ ਤਿੰਨ ਤੋਂ ਨੌਂ ਡਿਗਰੀ ਸੈਂਟੀਗ੍ਰੇਡ ਦਰਮਿਆਨ ਆ ਗਿਆ। ਜਦਕਿ ਸ਼ਨੀਵਾਰ ਨੂੰ ਤਾਪਮਾਨ 14 ਤੋਂ 22 ਡਿਗਰੀ ਦਰਜ ਕੀਤਾ ਗਿਆ ਸੀ। ਹਾਲਾਂਕਿ, ਦੁਪਹਿਰ ਤਕ ਧੁੰਦ ਕਾਫੀ ਹੱਦ ਤਕ ਘੱਟ ਹੋ ਗਈ ਸੀ ਤੇ ਧੁੱਪ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement