ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, 2 ਦੀ ਮੌਤ
Published : Feb 3, 2019, 5:43 pm IST
Updated : Feb 3, 2019, 5:43 pm IST
SHARE ARTICLE
Accident
Accident

ਬਦਲਦੇ ਮੌਸਮ ਦਾ ਪ੍ਰਵਾਹ ਆਮ ਜਨਤਾ ਤੇ ਵੀ ਪੈ ਰਿਹਾ ਹੈ। ਸੰਘਣੀ ਧੁੰਦ ਦੇ ਕਾਰਨ ਕਈ ਹਾਦਸੇ ਹੁੰਦੇ ਰਹਿੰਦੇ ਹਨ। ਅਜਿਹਾ ਹੀ ਇਕ ਹਾਦਸਾ ਮਾਛੀਵਾੜਾ ਨੇੜੇ ਸਰਹਿੰਦ ...

ਮਾਛੀਵਾੜਾ : ਬਦਲਦੇ ਮੌਸਮ ਦਾ ਪ੍ਰਵਾਹ ਆਮ ਜਨਤਾ ਤੇ ਵੀ ਪੈ ਰਿਹਾ ਹੈ। ਸੰਘਣੀ ਧੁੰਦ ਦੇ ਕਾਰਨ ਕਈ ਹਾਦਸੇ ਹੁੰਦੇ ਰਹਿੰਦੇ ਹਨ। ਅਜਿਹਾ ਹੀ ਇਕ ਹਾਦਸਾ ਮਾਛੀਵਾੜਾ ਨੇੜੇ ਸਰਹਿੰਦ ਨਹਿਰ ਕਿਨਾਰੇ ਇਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਅਵਤਾਰ ਸਿੰਘ ਤੇ ਰਿਸ਼ੀਪਾਲ ਸਿੰਘ ਵਜੋਂ ਹੋਈ ਹੈ।

ਉਥੇ ਹੀ ਅਵਤਾਰ ਸਿੰਘ ਦੀ ਪਤਨੀ ਹਰਪਾਲ ਕੌਰ, ਸੱਸ ਗੁਰਮੀਤ ਕੌਰ ਅਤੇ ਪੁੱਤਰੀ ਸਹਿਜਲੀਨ (9) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਕਾਰ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਸਵਾਰ ਅਵਤਾਰ ਸਿੰਘ ਅਤੇ ਰਿਸ਼ੀਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਵੱਲੋਂ ਟਰਾਲਾ ਚਾਲਕ ਦੀ ਪਹਿਚਾਣ ਕਰ ਉਸ ਖਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement