
ਅੱਜ ਦੇ ਸਮੇਂ ਵਿਚ ਧੋਖਾਧੜੀ ਦੇ ਮਾਮਲੇ ਬਹੁਤ ਆਮ ਹੋ ਚੁੱਕੇ ਹਨ। ਧੋਖਾਧੜੀ ਦੇ ਕੇਸਾਂ ਦੇ ਵਿਚ ਅੱਜ ਕਲ ਨਕਲੀ ਨੋਟਾਂ ਦਾ ਕਾਰੋਬਾਰ ਵੀ ਬਹੁਤ ਜ਼ਿਆਦਾ ...
ਖੰਨਾ : ਅੱਜ ਦੇ ਸਮੇਂ ਵਿਚ ਧੋਖਾਧੜੀ ਦੇ ਮਾਮਲੇ ਬਹੁਤ ਆਮ ਹੋ ਚੁੱਕੇ ਹਨ। ਧੋਖਾਧੜੀ ਦੇ ਕੇਸਾਂ ਦੇ ਵਿਚ ਅੱਜ ਕਲ ਨਕਲੀ ਨੋਟਾਂ ਦਾ ਕਾਰੋਬਾਰ ਵੀ ਬਹੁਤ ਜ਼ਿਆਦਾ ਵੱਧ ਗਿਆ ਹੈ। ਬੀਤੇ ਦਿਨ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 2 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੀ 3 ਲੱਖ 52 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ ਦਬੋਚਿਆ।
ਇਸ ਦੌਰਾਨ ਪੁਲਿਸ ਨੇ ਇਹਨਾਂ ਤੋਂ ਜਾਅਲੀ ਨੋਟ ਛਾਪਣ ਵਾਲੀ ਮਸ਼ੀਨ ਅਤੇ ਹੋਰ ਵਰਤੋਂ 'ਚ ਆਉਣ ਵਾਲੇ ਸਾਮਾਨ ਵੀ ਬਰਾਮਦ ਕੀਤਾ ਹੈ। ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ, ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ, ਨਾਰਕੋਟਿਕ ਸੈੱਲ ਖੰਨਾ ਦੇ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਅਤੇ ਸਹਾਇਕ ਥਾਣੇਦਾਰ ਬਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੋਰਾਹਾ ਦੇ ਹਾਈ-ਟੈੱਕ ਨਾਕੇ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਜਿਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਇਹਨਾਂ ਆਰੋਪੀਆਂ ਤੋਂ ਜਾਅਲੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਹਾ ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।