ਪੰਜਾਬ ਸਰਕਾਰ ਕਰਵਾਏਗੀ 10 ਹਜ਼ਾਰ ਨਵੇਂ ਮਕਾਨਾਂ ਦੀ ਉਸਾਰੀ
Published : Feb 3, 2020, 7:26 pm IST
Updated : Feb 3, 2020, 7:26 pm IST
SHARE ARTICLE
file photo
file photo

ਵੱਡੀ ਗਿਣਤੀ ਲਾਭਪਾਤਰੀਆਂ ਨੂੰ ਸਕੀਮ ਹੇਠ ਲਿਆਉਣ ਦਾ ਟੀਚਾ

ਚੰਡੀਗੜ : ਪੰਜਾਬ ਦੇ ਪੇਂਡੂ ਖੇਤਰਾਂ ਵਿਚ ਵਿੱਤੀ ਸਾਲ 2020-21 ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਅਧੀਨ 10,000 ਨਵੇਂ ਮਕਾਨਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਹ ਟੀਚਾ ਹਾਸਲ ਕਰਨ ਲਈ ਪੰਜਾਬ ਪੇਂਡੂ ਵਿਕਾਸ ਵਿਭਾਗ ਪੂਰੇ ਜ਼ੋਰ-ਸ਼ੋਰ ਨਾਲ ਜੁੱਟਿਆ ਹੋਇਆ ਹੈ।

PhotoPhoto

ਇਸ ਸਬੰਧੀ  ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਾਲ ਹੀ ਦਸਿਆ ਕਿ ਪੰਜਾਬ ਦੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਹੇਠ ਲਿਆਉਣ ਲਈ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਕੱਚੇ ਮਕਾਨਾਂ ਦੀ ਪਰਿਭਾਸਾ ਨੂੰ ਪੰਜਾਬ ਪੱਖੀ ਬਣਾਉਣ ਲਈ ਇਹ ਮਾਮਲਾ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਕੋਲ ਉਠਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਅਧੀਨ ਲਾਭ ਦਿਤਾ ਜਾ ਸਕੇ।

PhotoPhoto


ਪੰਜਾਬ ਰਾਜ ਦੀ ਬੇਨਤੀ ਤੇ ਭਾਰਤ ਸਰਕਾਰ ਦੇ ਮਾਹਰਾਂ ਦੀ ਇਕ ਟੀਮ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਪਿੰਡਾਂ ਵਿਚ ਘਰਾਂ ਦੀ ਛੱਤ ਦੀ ਸਥਿਤੀ ਨੂੰ ਸਮਝਿਆ ਜਾ ਸਕੇ ਅਤੇ ਪੰਜਾਬ ਰਾਜ ਲਈ ਕੱਚੇ ਮਕਾਨ ਉਸਾਰਨ ਸਬੰਧੀ ਦਿਸ਼ਾ ਨਿਰਦੇਸ਼ਾਂ ਵਿਚ ਰਿਆਇਤ ਦਿਤੀ ਜਾ ਸਕੇ।

PhotoPhoto

ਮੰਤਰੀ ਨੇ ਅੱਗੇ ਦਸਿਆ ਕਿ  ਇਸ ਸਕੀਮ ਤਹਿਤ ਨਵੇਂ ਮਕਾਨਾਂ ਦੀ ਉਸਾਰੀ ਲਈ ਯੋਗ ਲਾਭਪਾਤਰੀਆਂ ਨੂੰ 1.20 ਲੱਖ ਰੁਪਏ ਦੀ ਰਾਸ਼ੀ ਤਿੰਨ ਕਿਸਤਾਂ ਵਿਚ ਦਿਤੀ ਜਾਂਦੀ ਹੈ। ਇਸ ਤੋਂ ਇਲਾਵਾ ਮਨਰੇਗਾ ਸਕੀਮ ਤਹਿਤ ਇਨ੍ਹਾਂ ਲਾਭਪਾਤਰੀਆਂ ਨੂੰ 90 ਦਿਨਾਂ ਦੀ ਮਜ਼ਦੂਰੀ 21,690/- ਰੁਪਏ ਅਤੇ ਘਰ ਵਿਚ ਟਾਇਲਟ (ਪਖ਼ਾਣਾ) ਬਣਾਉਣ ਲਈ 12,000/- ਰੁਪਏ ਮੁਹਈਆ ਕਰਵਾਇਆ ਜਾਂਦਾ ਹੈ । ਇਸ ਤਰ੍ਹਾਂ ਹਰੇਕ ਯੋਗ ਪਰਵਾਰ ਨੂੰ ਉਨ੍ਹਾਂ ਦੇ ਮਕਾਨ ਦੀ ਉਸਾਰੀ ਲਈ 1,53,690/- ਰੁਪਏ ਦਾ ਕੁੱਲ ਲਾਭ ਦਿਤਾ ਜਾਂਦਾ ਹੈ।

PhotoPhoto

ਉਨ੍ਹਾਂ ਇਹ ਵੀ ਦਸਿਆ ਕਿ ਨਾ ਸਿਰਫ ਗ਼ਰੀਬ ਪਰਵਾਰ ਨੂੰ ਇਕ ਮਕਾਨ ਮੁਹਈਆ ਕਰਵਾਇਆ ਜਾਂਦਾ ਹੈ ਬਲਕਿ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ (ਐਨ.ਆਰ.ਡੀ.ਡਬਲਯੂ.ਪੀ) ਸਕੀਮ ਦਾ ਸਾਫ਼ ਪੀਣ ਵਾਲਾ ਪਾਣੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ.ਐਮ.ਯੂ.ਵਾਈ) ਤੋਂ ਰਸੋਈ ਗੈਸ ਸਲੰਡਰ, ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਤੋਂ ਬਿਜਲੀ ਕੁਨੈਕਸਨ ਯੋਗ ਪਰਵਾਰਾਂ ਨੂੰ ਮੁਹਈਆ ਕਰਵਾਇਆ ਜਾਂਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement