ਨਿਹੰਗ ਸਿੰਘਾਂ ਨੇ ਦਿੱਤੀ ਰਣਜੀਤ ਸਿੰਘ ਢੱੱਡਰੀਆਂਵਾਲਿਆਂ ਨੂੰ ਧਮਕੀ
Published : Feb 3, 2020, 4:08 pm IST
Updated : Feb 6, 2020, 8:39 am IST
SHARE ARTICLE
File Photo
File Photo

ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਇਸ ਧਮਕੀ 'ਤੇ ਤਿੱਖਾ ਜਵਾਬ ਦਿੱਤਾ ਹੈ।

ਪਟਿਆਲਾ : ਭਾਈ ਰਣਜੀਤ ਸਿੰਘ ਢੱੱਡਰੀਆਂਵਾਲਿਆਂ ਨੂੰ ਸੋਸ਼ਲ ਮੀਡੀਆ 'ਤੇ ਕੁਝ ਨਿਹੰਗ ਸਿੰਘਾਂ ਵਲੋਂ ਧਮਕੀ ਦਿੱਤੀ ਗਈ ਹੈ। ਨਿਹੰਗ ਸਿੰਘਾਂ ਨੇ ਕਿਹਾ ਹੈ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਆਪਣੇ ਦੀਵਾਨਾਂ 'ਚ ਸਿੱਖ ਪੰਥ ਬਾਰੇ ਗਲਤ ਪ੍ਰਚਾਰ ਕਰ ਰਹੇ ਹਨ, ਲਿਹਾਜ਼ਾ ਉਨ੍ਹਾਂ ਦਾ ਸੰਗਰੂਰ ਦੇ ਪਿੰਡ ਗਿੱਦੜਿਆਣੀ 'ਚ ਦੀਵਾਨ ਨਹੀਂ ਲੱਗਣ ਦਿੱਤਾ ਜਾਵੇਗਾ।

Ranjit Singh Dhadrian WaleFile Photo

ਇਥੇ ਹੀ ਬਸ ਨਹੀਂ ਨਿਹੰਗਾਂ ਨੇ ਭਾਈ ਰਣਜੀਤ ਸਿੰਘ ਨੂੰ ਸੋਧਾ ਲਗਾਉਣ ਦੀ ਗੱਲ ਵੀ ਆਖੀ ਹੈ। ਦੂਜੇ ਪਾਸੇ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਇਸ ਧਮਕੀ 'ਤੇ ਤਿੱਖਾ ਜਵਾਬ ਦਿੱਤਾ ਹੈ। ਭਾਈ ਢੱਡਰੀਆਂਵਾਲਿਆਂ ਨੇ ਆਖਿਆ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਪ੍ਰਸ਼ਾਸਨ ਦੀ ਬੇਨਤੀ ਤੋਂ ਬਾਅਦ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਦੀਵਾਨ ਰੱਦ ਕਰ ਚੁੱਕੇ ਹਨ

Ranjit Singh Dhadrian WaleFile photo

ਅਤੇ ਇਸੇ ਕਾਰਨ ਉਨ੍ਹਾਂ ਮਾਝੇ ਵਿਚ ਜਾਣਾ ਹੀ ਬੰਦ ਕਰ ਦਿੱਤਾ ਹੈ ਪਰ ਹੁਣ ਉਹ ਸੰਗਰੂਰ ਵਾਲਾ ਦੀਵਾਨ ਰੱਦ ਨਹੀਂ ਕਰਨਗੇ। ਇਸ ਲਈ ਪ੍ਰਸ਼ਾਸਨ ਨੂੰ ਇਨ੍ਹਾਂ ਧਮਕੀ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਢੱਡਰੀਆਂਵਾਲਿਆਂ ਨੇ ਆਖਿਆ ਕਿ ਜੇਕਰ ਗਿੱਦੜਿਆਣੀ 'ਚ ਦੀਵਾਨ ਦੌਰਾਨ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਅਜਨਾਲਾ ਗਰੁੱਪ ਦੀ ਹੋਵੇਗੀ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement