
ਮੁੱਖ ਮੰਤਰੀ ਵਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 2 ਫ਼ਰਵਰੀ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਰੰਟਲਾਈਨ ਵਰਕਰਾਂ ਲਈ ਕੋਵਿਡ-19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਖੇ ਕੀਤੀ ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾÇÎੲਆ। ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿਚ ਸ਼ਾਮਲ ਹਨ। ਪੰਜਾਬ ਵਿਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿਚ ਲਗਭਗ 82,789 ਪੁਲਿਸ ਕਰਮਚਾਰੀਆਂ ਨੂੰ ਕੋਵਿਡ-19 ਟੀਕਾ ਲਗਾਇਆ ਜਾਣਾ ਹੈ।
ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ਼ ਆਨਰ ਦਿਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ਉਤੇ ਅਤਿਵਾਦ ਵਿਰੁਧ ਲੜਾਈ ਦੌਰਾਨ ਅਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਅਤੇ ਦੇਸ਼ ਦੇ ਬਾਕੀ ਹਿਸਿਆਂ ਵਿੱਚ ਕੋਵਿਡ-19 ਸ਼ਿਖਰ ਉਤੇ ਸੀ। ਉਸ ਸਮੇਂ ਸਾਰੀ ਪੁਲਿਸ ਫ਼ੋਰਸ ਅਤੇ ਫ਼ਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ।
6-3hief Minister 3aptain 1marinder Singh launches
ੱ