
ਕਿਸਾਨਾਂ ਨਾਲ ਹੋਈ 11 ਗੇੜ ਦੀ ਗੱਲਬਾਤ ਦੌਰਾਨ ਖੇਤੀ ਕਾਨੂੰਨਾਂ ਵਿਚ ਸੋਧ ਲਈ ਕਈ ਪ੍ਰਸਤਾਵ ਦਿਤੇ : ਤੋਮਰ
ਨਵੀਂ ਦਿੱਲੀ, 2 ਫ਼ਰਵਰੀ : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਸੁਧਾਰਾਂ ਸੰਬੰਧੀ ਸਾਰੀਆਂ ਧਿਰਾਂ ਨਾਲ ਗੱਲਬਾਤ ਕੀਤੀ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮਸਲੇ ਨੂੰ ਸੁਲਝਾਉਣ ਲਈ ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ 11 ਗੇੜ੍ਹ ਦੀ ਗੱਲਬਾਤ 'ਚ ਕਾਨੂੰਨਾਂ ਵਿਚ ਸੋਧ ਕਰਨ ਲਈ ਇਕ ਤੋਂ ਬਾਅਦ ਇਕ ਕਈ ਪ੍ਰਸਤਾਵ ਪੇਸ਼ ਕੀਤੇ ਗਏ ਹਨ |
ਖੇਤੀਬਾੜੀ ਮੰਤਰੀ ਨੇ ਇਹ ਵੀ ਦੁਹਰਾਇਆ ਕਿ ਨਵੇਂ ਖੇਤੀਬਾੜੀ ਕਾਨੂੰਨ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਖ਼ਰੀਦ ਪ੍ਰਕਿਰਿਆ ਨੂੰ ਪ੍ਰਭਾਵਤ ਨਹੀਂ ਕਰੇਗਾ | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਏ ਰਾਜਾ, ਅਸਦੁਦੀਨ ਓਵੈਸੀ, ਕੇ ਸੁਰੇਸ, ਨੁਸਰਤ ਜਹਾਂ ਰੁਹੀ, ਬਦਰੂਦੀਨ ਅਜਮਲ, ਉੱਤਮ ਕੁਮਾਰ ਰੈਡੀ, ਕਨੀਮੋਈ ਕਰੁਣਾਨਿਧੀ ਅਤੇ ਮਾਲਾ ਰਾਏ ਸਮੇਤ ਲੋਕ ਸਭਾ ਵਿਚ ਕਈ ਮੈਂਬਰਾਂ ਦੇ ਪ੍ਰਸ਼ਨਾਂ ਦੇ ਲਿਖਤੀ ਜਵਾਬ ਵਿਚ ਇਹ ਜਵਾਬ ਦਿਤਾ |
ਖੇਤੀਬਾੜੀ ਮੰਤਰੀ ਨੂੰ ਪੁਛਿਆ ਗਿਆ ਕਿ T ਕੀ ਸਰਕਾਰ ਸੰਸਦ ਵਲੋਂ ਤਿੰਨ ਵਿਵਾਦਪੂਰਨ ਖੇਤੀ ਬਿੱਲ ਪਾਸ ਕੀਤੇ ਜਾਣ ਅਤੇ ਕਾਨੂੰਨ ਬਣਨ ਤੋਂ ਪਹਿਲਾਂ ਕਿਸਾਨਾਂ ਅਤੇ ਹੋਰ ਹਿੱਤਧਾਰਕਾਂ ਨਾਲ ਸਲਾਹ ਮਸ਼ਵਰਾ ਕਰਨ ਵਿਚ ਅਸਫ਼ਲ ਰਹੀ |U ਉਨ੍ਹਾਂ ਨੂੰ ਇਹ ਵੀ ਪੁਛਿਆ ਗਿਆ ਕਿ ''ਕੀ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਹਜ਼ਾਰਾਂ ਕਿਸਾਨਾਂ ਦੇ ਪਿਛਲੇ ਦੋ ਮਹੀਨੇ ਤੋਂ ਪ੍ਰਦਰਸ਼ਨ ਕਰਨ ਦੀ ਜਾਣਕਾਰੀ ਹੈ ਅਤੇ ਉਨ੍ਹਾਂ ਨਾਲ ਗੱਲਬਾਤ ਦੇ ਬਾਅਦ ਸਰਕਾਰ ਕੀ ਉਨ੍ਹਾਂ ਦੀ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਬਾਰੇ ਸੋਚ ਰਹੀ ਹੈ |''
ਤੋਜਰ ਨੇ ਕਿਹਾ, ''ਮੁੱਦੇ ਦੇ ਹੱਲ ਲਈ ਸਰਕਾਰ ਅਤੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਵਿਚਾਲੇ 11 ਗੇੜ੍ਹ ਗੱਲਬਾਤ ਹੋਈ ਹੈ ਅਤੇ ਸਰਕਾਰ ਨੇ ਖੇਤੀ ਕਾਨੂੰਨਾਂ 'ਚ ਸੋਧ ਬਾਰੇ ਇਕ ਤੋਂ ਬਾਅਦ ਇਕ ਕਈ ਪ੍ਰਸਤਾਵ ਰੱਖੇ ਹਨ | (ਪੀਟੀਆਈ)