
ਪੰਜਾਬ ਵਿਚ ਲਾਗੂ ਹੋ ਸਕਦਾ ਹੈ ਰਾਸ਼ਟਰਪਤੀ ਰਾਜ : ਬਿੱਟੂ
ਚੰਡੀਗੜ੍ਹ, 2 ਫ਼ਰਵਰੀ (ਗੁਰਉਪਦੇਸ਼ ਭੁੱਲਰ): ਜਲਾਲਾਬਾਦ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਹਿਮ ਬਿਆਨ ਦਿਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਬੇਕਾਬੂ ਹੋ ਰਹੇ ਹਨ ਅਤੇ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਤੇ ਜਲਾਲਾਬਾਦ ਵਿਚ ਉਸ ਸਮੇਂ ਹਮਲਾ ਹੋਇਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਚ ਸਰਬ ਪਾਰਟੀimage ਮੀਟਿੰਗ ਕਰ ਰਹੇ ਸਨ | ਪਹਿਲਾਂ ਕਿਸਾਨ ਅੰਦੋਲਨ ਦੇ ਚਲਦੇ ਹਾਲਾਤ ਗੰਭੀਰ ਬਣੇ ਹੋਏ ਹਨ ਤੇ ਕੇਂਦਰ ਨੂੰ ਬਹਾਨਾ ਮਿਲ ਸਕਦਾ ਹੈ |