ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਮੁਕੰਮਲ ਕਰਨ ਦੀ ਹਦਾਇਤ
Published : Feb 3, 2021, 5:48 pm IST
Updated : Feb 3, 2021, 5:48 pm IST
SHARE ARTICLE
Punjab CM directs completion of Sri Guru Ravidass memorial June 2021
Punjab CM directs completion of Sri Guru Ravidass memorial June 2021

ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਂਡੇਸ਼ਨ ਸਥਾਪਤ ਕਰਨ ਦਾ ਫੈਸਲਾ

ਚੰਡੀਗੜ੍ਹ: ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਪੂਰਾ ਕਰਨ ਦੀ ਹਦਾਇਤ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੂੰ ਇਸ ਕਾਰਜ ਸਬੰਧੀ ਪ੍ਰਸ਼ਾਸਕੀ ਪ੍ਰਵਾਨਗੀਆਂ ਦੇਣ ਅਤੇ ਮੈਮੋਰੀਅਲ ਫਾਊਂਡੇਸ਼ਨ ਦੇ ਫੰਡਾਂ ਵਿੱਚੋਂ ਜ਼ਰੂਰੀ ਖਰਚੇ ਕਰਨ ਲਈ ਅਧਿਕਾਰ ਵੀ ਸੌਂਪੇ।

Captain Amarinder SinghCaptain Amarinder Singh

ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ, ਜੋ ਕਿ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਇਸ ਯਾਦਗਾਰ ਤੱਕ ਜਾਂਦੀ 10 ਫੁੱਟ ਚੌੜੀ ਸੜਕ ਦੇ ਚਾਰ ਕਿਲੋਮੀਟਰ ਦੇ ਹਿੱਸੇ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਤੁਰੰਤ ਹੀ ਆਰੰਭਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਇੱਥੇ ਮੱਥਾ ਟੇਕਣ ਵਿਚ ਕੋਈ ਔਕੜ ਪੇਸ਼ ਨਾ ਆਵੇ।

Ravidas Ji Ravidas Ji

ਮੁੱਖ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸੁਵਿਧਾ ਵਿਚ ਵੀ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਸਥਾਨਕ ਲੋਕਾਂ ਦੀ ਮੰਗ ਪੂਰੀ ਹੋ ਸਕੇ। ਇਸ ਦੇ ਨਾਲ ਹੀ ਫਾਊਂਡੇਸ਼ਨ ਵੱਲੋਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਨੂੰ ਫਾਊਂਡੇਸ਼ਨ ਦੇ ਰੋਜ਼ਮੱਰਾ ਦੇ ਕੰਮਕਾਜ ਦੀ ਨਿਗਰਾਨੀ ਕਰਨ ਹਿੱਤ ਕਾਰਜਕਾਰੀ ਕਮੇਟੀ ਦੀ ਮੁੱਖ ਕਾਰਜਕਾਰੀ ਅਫਸਰ ਥਾਪਿਆ ਗਿਆ। ਸਰਕਾਰ ਵੱਲੋਂ ਹੁਣ ਤੱਕ ਇਸ ਪ੍ਰਾਜੈਕਟ 'ਤੇ 58.35 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਪੂਰਾ ਹੋਣ 'ਤੇ ਇਹ ਲਾਗਤ 104 ਕਰੋੜ ਰੁਪਏ ਹੋ ਜਾਵੇਗੀ। ਇਸ ਪ੍ਰਾਜੈਕਟ ਦੀ ਨੀਂਹ ਪੱਥਰ 3 ਅਪ੍ਰੈਲ, 2016 ਨੂੰ ਰੱਖਿਆ ਗਿਆ ਸੀ।

Punjab GovtPunjab CM

ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਫਾਊਂਡੇਸ਼ਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿੱਥੇ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਦਾ ਮਗਰਲਾ ਹਿੱਸਾ ਗੁਜ਼ਾਰਦੇ ਹੋਏ ਇੱਥੇ ਭਗਤੀ ਕੀਤੀ। ਇਸ ਅਸਥਾਨ ਨੂੰ ਗੁਰੂ ਜੀ ਦੀ 'ਤਪੋਸਥਲੀ' ਕਿਹਾ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement