ਅਕਾਲੀ ਦਲ ਨੂੰ ਝਟਕਾ: ਦਰਬਾਰਾ ਸਿੰਘ ਗੁਰੂ ਨੇ ਦਿੱਤਾ ਅਸਤੀਫ਼ਾ, ਕਾਂਗਰਸ ਵਿਚ ਸ਼ਾਮਲ ਹੋਣ ਦੇ ਆਸਾਰ
Published : Feb 3, 2022, 11:53 am IST
Updated : Feb 3, 2022, 11:53 am IST
SHARE ARTICLE
Darbara Singh Guru
Darbara Singh Guru

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਰਬਾਰਾ ਸਿੰਘ ਗੁਰੂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

 

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਰਬਾਰਾ ਸਿੰਘ ਗੁਰੂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਨਾਲ ਹਲਕਾ ਭਦੌੜ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਉਹਨਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਸਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹਨਾਂ ਨੂੰ ਕਾਂਗਰਸ ਦੇ ਮੁਹੰਮਦ ਸਦੀਕ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

PhotoPhoto

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵੱਲੋਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ, ਜਿਸ ਕਰਕੇ ਦਰਬਾਰਾ ਸਿੰਘ ਗੁਰੂ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਉਹਨਾਂ ਨੂੰ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਟਿਕਟ ਦਿੱਤੀ ਸੀ। ਜਦਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਉਹ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। 

CM ChanniCM Channi

ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ। ਖ਼ਬਰਾਂ ਅਨੁਸਾਰ ਉਹ ਪਾਰਟੀ ਤੋਂ ਨਾਰਾਜ਼ ਸਨ ਜਿਸ ਤੋਂ ਬਾਅਦ ਅੱਜ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।

PhotoPhoto

ਦਰਬਾਰਾ ਸਿੰਘ ਗੁਰੂ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਫੋਰਥ ਸੈਂਚਰੀ ਟਰੱਸਟ ਦੇ ਮੈਂਬਰ ਸਕੱਤਰ ਦੇ ਅਹੁਤੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫ਼ਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement