
ਮੌਸਮ ਵਿਭਾਗ ਅਨੁਸਾਰ ਅੱਜ ਕਈ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲੇਗੀ। ਸੀਤ ਲਹਿਰ ਕਾਰਨ ਪੰਜਾਬ ਤੇ ਹਰਿਆਣਾ ਵਿਚ ਠੰਡ ਦਿਨੋ-ਦਿਨ ਵੱਧਦੀ ਜਾ ਰਹੀ ਹੈ ਤੇ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੱਲ੍ਹ ਕਈ ਇਲਾਕਿਆ ਵਿਚ ਮੀਂਹ ਪਿਆ ਜਿਸ ਨਾਲ ਠੰਡ ਵਧ ਗਈ।
Winter in punjab
IMD ਮੁਤਾਬਕ ਪੰਜਾਬ ਵਿਚ 3 ਫਰਵਰੀ ਨੂੰ ਮੀਂਹ ਤੇ 4 ਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬਠਿੰਡਾ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ ਸਭ ਤੋਂ ਘੱਟ 2.4 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 5 ਡਿਗਰੀ ਸੈਲਸੀਅਸ, ਲੁਧਿਆਣਾ ਦਾ 6.6 ਡਿਗਰੀ ਸੈਲਸੀਅਸ, ਪਟਿਆਲਾ ਦਾ 7.8 ਡਿਗਰੀ ਸੈਲਸੀਅਸ, ਪਠਾਨਕੋਟ ਦਾ 6.6 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ 5.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 6 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਦਾ 4.6 ਡਿਗਰੀ ਸੈਲਸੀਅਸ
Winter in punjab
ਬਰਨਾਲਾ ਦਾ 5.2 ਡਿਗਰੀ ਸੈਲਸੀਅਸ, ਬਠਿੰਡਾ ਦਾ 7.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 4.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 5 ਡਿਗਰੀ ਸੈਲਸੀਅਸ, ਜਲੰਧਰ ਦਾ 3.5 ਡਿਗਰੀ ਸੈਲਸੀਅਸ, ਕਪੂਰਥਲਾ ਦਾ 3.7 ਡਿਗਰੀ ਸੈਲਸੀਅਸ, ਮੋਗਾ ਦਾ 3.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਹੈ।