ਮਹਾਰਾਸ਼ਟਰ ਦੇ ਅਗਲੇ ਰਾਜਪਾਲ 'ਤੇ ਕੈਪਟਨ ਅਮਰਿੰਦਰ ਨੇ ਤੋੜੀ ਚੁੱਪੀ, ਕਿਹਾ- ਮੈਨੂੰ ਇਸ ਬਾਰੇ ਨਹੀਂ ਪਤਾ 
Published : Feb 3, 2023, 10:49 am IST
Updated : Feb 3, 2023, 10:49 am IST
SHARE ARTICLE
Captain Amarinder Singh, Narendra Modi
Captain Amarinder Singh, Narendra Modi

ਪ੍ਰਧਾਨ ਮੰਤਰੀ ਜਿੱਥੇ ਕਹਿਣਗੇ ਉੱਥੇ ਹੀ ਰਹਾਂਗਾ

ਮੁਹਾਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਨ ਦੀਆਂ ਖ਼ਬਰਾਂ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਇਸ ਤੋਂ ਖ਼ੁਦ ਨੂੰ ਅਣਜਾਣ ਦੱਸਿਆ ਹੈ, ਪਰ ਇਸ ਤੋਂ ਇਨਕਾਰ ਵੀ ਨਹੀਂ ਕੀਤਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ਵਿਚ ਜੋ ਵੀ ਫੈਸਲਾ ਲੈਣਗੇ, ਉਹ ਉਸ ਨਾਲ ਸਹਿਮਤ ਹੋਣਗੇ। ਉਹ ਜਿੱਥੇ ਚਾਹੁੰਣਗੇ ਉੱਥੇ ਰਹਿਣਗੇ। 

ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਲਪਨਿਕ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਮੈਂ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਹ ਜਿੱਥੇ ਚਾਹੁਣ, ਮੈਂ ਉੱਥੇ ਰਹਾਂਗਾ। ਦਰਅਸਲ, ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। ਇਸ ਤੋਂ ਬਾਅਦ ਮਹਾਰਾਸ਼ਟਰ ਵਿਚ ਨਵੇਂ ਰਾਜਪਾਲ ਦੀ ਨਿਯੁਕਤੀ ਤੈਅ ਮੰਨੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਗਲੇ ਰਾਜਪਾਲ ਬਣਨ ਦੀਆਂ ਅਟਕਲਾਂ ਤੇਜ਼ ਹੋ ਗਈਆਂ।   

Captain Amarinder Singh Captain Amarinder Singh

ਦੱਸ ਦਈਏ ਕਿ ਕੈਪਟਨ ਅਮਰਿੰਦਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਭਾਜਪਾ ਨੇ ਅਮਰਿੰਦਰ ਨੂੰ ਪਹਿਲਾਂ ਹੀ 83 ਮੈਂਬਰੀ ਕੌਮੀ ਕਾਰਜਕਾਰਨੀ ਵਿਚ ਸ਼ਾਮਲ ਕਰ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਦੀ ਪਟਿਆਲਾ ਰੈਲੀ ਹੋਣ ਦੇ ਬਾਵਜੂਦ ਕੈਪਟਨ ਦੀ ਨਵੀਂ ਭੂਮਿਕਾ ਬਾਰੇ ਚਰਚਾ ਤੇਜ਼ ਹੋ ਗਈ ਹੈ। ਇਸ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ। 


 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement