ਪੰਜਾਬੀ ਨੂੰ ਪਹਿਲ ਦੇਣ 'ਤੇ ਜ਼ੋਰ, ਹੁਣ ਕਲਰਕ ਦੀ ਭਰਤੀ ਲਈ ਪਾਸ ਕਰਨੀ ਹੋਵੇਗੀ ਪੰਜਾਬੀ ਦੀ ਪ੍ਰੀਖਿਆ 
Published : Feb 3, 2023, 12:22 pm IST
Updated : Feb 3, 2023, 12:22 pm IST
SHARE ARTICLE
 Emphasis on giving priority to Punjabi, now for the recruitment of clerks one has to pass the Punjabi exam
Emphasis on giving priority to Punjabi, now for the recruitment of clerks one has to pass the Punjabi exam

ਸਰਕਾਰ ਨੇ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿਚ ਕਰਨ ਦੇ ਹੁਕਮ ਦਿੱਤੇ ਹਨ

ਮੁਹਾਲੀ - ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲੇ ਨੰਬਰ 'ਤੇ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬੀ ਨੂੰ ਸਰਕਾਰੀ ਵਰਤੋਂ ਦੀ ਭਾਸ਼ਾ ਬਣਾਉਣ ਲਈ ਸਰਕਾਰੀ ਕੰਮਕਾਜ ਵਿਚ ਇਸ ਦੀ ਭਰਪੂਰ ਵਰਤੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਪੰਜਾਬੀ ਭਾਸ਼ਾ ਦੀ ਪ੍ਰੀਖਿਆ 50 ਫੀਸਦੀ ਅੰਕਾਂ ਨਾਲ ਪਾਸ ਕੀਤੇ ਬਿਨਾਂ ਕਿਸੇ ਨੂੰ ਵੀ ਪੱਕੀ ਨਿਯੁਕਤੀ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਸਟੇਟ ਗਰੁੱਪ-ਡੀ  ਸਰਵਿਸ ਰੂਲ 2022 ਵਿਚ ਸੋਧ ਦਾ ਪੱਤਰ ਜਾਰੀ ਕੀਤਾ ਹੈ ਅਤੇ ਨਵੇਂ ਭਰਤੀ ਕੀਤੇ ਕਰਮਚਾਰੀਆਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ। ਇਸ ਤੋਂ ਬਾਅਦ ਸੂਬੇ ਭਰ ਵਿਚ ਕਲਰਕ ਦੀ ਭਰਤੀ ਦਾ ਸੁਪਨਾ ਦੇਖ ਰਹੇ ਮੁਲਾਜ਼ਮਾਂ ਨੂੰ ਪੰਜਾਬੀ ਦੀ ਪ੍ਰੀਖਿਆ ਪਾਸ ਕਰਨੀ ਪਵੇਗੀ।  
ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲੇ ਨੰਬਰ 'ਤੇ ਲਿਆਉਣ ਦੀ ਹਰ ਕੋਸ਼ਿਸ਼ ਜਾਰੀ ਹੈ। ਸਰਕਾਰ ਨੇ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿਚ ਕਰਨ ਦੇ ਹੁਕਮ ਦਿੱਤੇ ਹਨ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਜੇ ਹੁਕਮਾਂ ਦੀ ਪਾਲ਼ਣਾ ਨਾ ਕੀਤੀ ਗਈ ਤਾਂ ਕਾਰਵਾਈ ਹੋਵੇਗੀ। 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement