ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ, ਇੱਕ ਦਿਨ ਪਹਿਲਾਂ ਹੀ ਜੇਲ੍ਹ ਵਿੱਚ ਆਇਆ ਸੀ ਮ੍ਰਿਤਕ
Published : Feb 3, 2023, 2:35 pm IST
Updated : Feb 3, 2023, 2:35 pm IST
SHARE ARTICLE
photo
photo

ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦਾ ਕੇਸ ਸੀ

 

ਕਪੂਰਥਲਾ- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਇਕ ਕੈਦੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਬਾਥਰੂਮ ਵਿੱਚ ਇਕ ਕੈਦੀ ਨੇ ਪੱਗ ਨਾਲ ਗਰਿੱਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਹੁਕਮ ਸਿੰਘ ਉਮਰ ਕਰੀਬ 55 ਸਾਲ ਵਾਸੀ ਗੋਸੋਵਾਲ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਉਸ ਵਿਰੁੱਧ ਥਾਣਾ ਮਹਿਤਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਨੰਬਰ 103 ਦਰਜ ਕੀਤਾ ਗਿਆ ਹੈ ਅਤੇ ਉਹ 1 ਫਰਵਰੀ ਨੂੰ ਹੀ ਕਪੂਰਥਲਾ ਜੇਲ੍ਹ ਆਇਆ ਸੀ ਅਤੇ 2 ਫਰਵਰੀ ਦੀ ਦੇਰ ਰਾਤ ਉਸ ਨੇ ਆਪਣੀ ਬੈਰਕ ਦੇ ਬਾਥਰੂਮ ਦੇ ਐਗਜ਼ਾਸਟ ਫੈਨ ਦੀ ਗਰਿੱਲ ਨਾਲ ਆਪਣੀ ਪੱਗ ਦਾ ਫਾਹਾ ਬਣਾ ਕੇ ਖ਼ੁਦਕੁਸ਼ੀ ਕਰ ਲਈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਐੱਚ. ਆਈ. ਵੀ. ਅਤੇ ਐੱਚ. ਸੀ. ਵੀ. ਨਾਲ ਵੀ ਪੀੜਤ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement