21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਨਾ ਬਦਲਣ ’ਤੇ ਸਬੰਧਿਤ ਵਿਭਾਗ ’ਤੇ ਹੋਵੇਗੀ ਕਾਰਵਾਈ
Published : Feb 3, 2023, 11:45 am IST
Updated : Feb 3, 2023, 6:46 pm IST
SHARE ARTICLE
photo
photo

ਇਮਾਰਤਾ ’ਤੇ ਲੱਗੇ ਸਾਈਨ ਬੋਰਡਾਂ ਵਿਚ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇਗਾ।

 

ਚੰਡੀਗੜ੍ਹ- ਪੰਜਾਬ ਵਿਚ 21 ਫਰਬਰੀ ਤੱਕ ਸਾਰੇ ਨਿੱਜੀ ਅਤੇ ਸਰਕਾਰੀ ਇਮਾਰਤਾਂ ’ਤੇ ਲੱਗੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਦਿਖਾਈ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧ ਵਿਚ ਆਦੇਸ਼ ਜਾਰੀ ਕਰ ਦਿੱਤਾ ਹੈ ਜਿਸ ਦੇ ਆਧਾਰ ’ਤੇ ਆਮ ਰਾਜ ਪ੍ਰਬੰਧ ਵਿਭਾਗ ਨੇ ਰਾਜ ਦੇ ਸਾਰੇ ਵਿਭਾਗ ਪ੍ਰਮੁੱਖਾਂ, ਸਾਰੇ ਡਿਵੀਜਨਾਂ ਦੇ ਕਮਿਸ਼ਨਰਾਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਵਿਸ਼ਵ ਵਿਦਿਆਲਿਆਂ ਦੇ ਵਾਈਸ ਚਾਂਸਲਰਾਂ ਨੂੰ ਪੱਤਰ ਜਾਰੀ ਕਰ ਕਿਹਾ ਹੈ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਸ ਨਾਲ ਹੀ ਰਾਜ ਸਰਕਾਰ ਨੇ 21 ਫਰਬਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਉਣ ਦੇ ਲਈ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ- ਪੰਜਾਬ ਵਿਚ ਪੈਟਰੋਲ-ਡੀਜ਼ਲ ਹੋਵੇਗਾ ਮਹਿੰਗਾ, ਸਰਕਾਰ ਨੇ 90 ਪੈਸੇ ਪ੍ਰਤੀ ਲੀਟਰ ਲਾਇਆ ਸੈੱਸ  

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਨਵੰਬਰ ਮਹੀਨੇ ਦੇ ਦੌਰਾਨ ਅੰਮ੍ਰਿਤਸਰ ਵਿਚ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਸੀ।
ਇਸ ’ਤੇ ਅਮਲ ਕਰਦੇ ਹੋਏ ਹੁਣ ਸੂਬੇ ਭਰ ਵਿਚ 21 ਫਰਬਰੀ ਤੱਕ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਣਾ ਜ਼ਰੂਰੀ ਕਰ ਦਿੱਤਾ ਗਿਆ ਹੈ।
 ਸਾਰੇ ਸਰਕਾਰੀ, ਨਿੱਜੀ ਅਤੇ ਹੋਰ ਸੰਸਥਾਨਾਂ ਦੀਆਂ ਇਮਾਰਤਾ ’ਤੇ ਲੱਗੇ ਸਾਈਨ ਬੋਰਡਾਂ ਵਿਚ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਦੇ ਲਈ ਫੈਸਲਾ ਲਿਆ ਹੈ ਕਿ ਅਗਰ ਆਦੇਸ਼ ਦਾ ਉਲੰਘਣ ਹੋਇਆ ਤਾ ਸਬੰਧਿਤ ਵਿਅਕਤੀ ’ਤੇ ਜੁਰਮਾਨਾ ਲਗਾਇਆ ਜਾਵੇਗਾ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement