ਬਠਿੰਡਾ ਕੋਰਟ ਤੋਂ ਕੇਜਰੀਵਾਲ ਨੂੰ ਮਿਲੀ ਰਾਹਤ, ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦਾ ਕੇਸ ਕੀਤਾ ਖਾਰਜ

By : GAGANDEEP

Published : Feb 3, 2023, 12:10 pm IST
Updated : Feb 3, 2023, 1:21 pm IST
SHARE ARTICLE
 ARVIND Kejriwa
ARVIND Kejriwa

ਜੌਹਲ ਨੇ ਕੇਜਰੀਵਾਲ 'ਤੇ ਉਹਨਾਂ ਦਾ ਸਿਆਸੀ ਅਕਸ ਖਰਾਬ ਕਰਨ ਦੋ ਦੋਸ਼ ਲਗਾਇਆ ਸੀ

 

ਬਠਿੰਡਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।

 ਪੜ੍ਹੋ ਇਹ ਵੀ : ਮਜੀਠਾ 'ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ 'ਜੋਜੋ' ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।

 ਪੜ੍ਹੋ ਇਹ ਵੀ :  ਅੰਮ੍ਰਿਤਸਰ 'ਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਦੇ ਨਾਲ ਹੈਰੋਇਨ ਵੀ ਕੀਤੀ ਬਰਾਮਦ

ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ 'ਜੋਜੋ ਟੈਕਸ' ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

 ਪੜ੍ਹੋ ਇਹ ਵੀ : ਸੁਪਰੀਮ ਕੋਰਟ ਨੇ 2 ਸੀਟਾਂ 'ਤੇ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ ਕੀਤੀ ਖਾਰਜ 

ਜੈਜੀਤ ਸਿੰਘ ਜੌਹਲ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਸਿਆਸੀ ਅਕਸ ਖਰਾਬ ਕਰਨ ਲਈ ਬੇਤੁਕੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ 'ਤੇ ਵੀ ਅਜਿਹੇ ਹੀ ਦੋਸ਼ ਲਾਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement