ਖ਼ਬਰਾਂ |

ਤਾਜ਼ਾ |

ਪੰਜਾਬ ਵਿਚ ਪੈਟਰੋਲ-ਡੀਜ਼ਲ ਹੋਵੇਗਾ ਮਹਿੰਗਾ, ਸਰਕਾਰ ਨੇ 90 ਪੈਸੇ ਪ੍ਰਤੀ ਲੀਟਰ ਲਾਇਆ ਸੈੱਸ
Published : Feb 3, 2023, 6:36 pm IST
Updated : Feb 3, 2023, 6:47 pm IST
SHARE ARTICLE
photo
photo

ਕੈਬਨਿਟ ’ਚ ਸੈੱਸ ਲਗਾਉਣ ’ਤੇ ਲੱਗੀ ਮੋਹਰ

 

ਚੰਡੀਗੜ੍ਹ: ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲਿਟਰ 90 ਪੈਸੇ ਸੈੱਸ ਲਾਉਣ ਦੀ ਮੋਹਰ ਲਗਾ ਦਿੱਤੀ ਗਈ ਹੈ। ਇਸ ਤੋਂ ਬਾਅਦ ਪੰਜਾਬ  'ਚ ਪੈਟਰੋਲ ਅਤੇ ਡੀਜ਼ਲ ਕਰੀਬ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਜਾਵੇਗਾ ਕਿਉਂਕਿ ਇਸ 'ਤੇ ਚੂੰਗੀ ਵੀ ਲੱਗਦੀ ਹੈ।

ਇਸ ਤੋਂ ਇਲਾਵਾ ਮੀਟਿੰਗ 'ਚ ਮਾਈਨਿੰਗ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ। ਮਾਈਨਿੰਗ ਦੀਆਂ 18 ਸਾਈਟਾਂ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿੱਥੇ ਲੋਕਾਂ ਨੂੰ ਸਾਢੇ 5 ਰੁਪਏ ਫੁੱਟ ਦੇ ਹਿਸਾਬ ਨਾਲ ਰੇਤ ਮਿਲੇਗੀ। ਇਨ੍ਹਾਂ ਸਾਈਟਾਂ 'ਤੇ ਸਿਰਫ ਟਰਾਲੀਆਂ ਨੂੰ ਹੀ ਲਿਜਾਇਆ ਜਾ ਸਕੇਗਾ ਅਤੇ ਟਿੱਪਰ ਲਿਜਾਣ ਦੀ ਮਨਜ਼ੂਰੀ ਨਹੀਂ ਹੋਵੇਗੀ। ਕੋਈ ਵੀ ਵਿਅਕਤੀ ਜੋ ਆਪਣੇ ਲਈ ਰੇਤ ਲਿਆਉਣਾ ਚਾਹੁੰਦਾ ਹੈ, ਉਹ ਆਪਣੀ ਟਰਾਲੀ 'ਤੇ ਟਰੈਕਟਰ ਲਾ ਕੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਭਰ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ  

ਕੈਬਨਿਟ 'ਚ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਸਮੇਤ 100 ਸਕੂਲ ਆਫ ਐਮੀਨੈਂਸ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ ਅਤੇ ਨਵੀਂ ਉਦਯੋਗਿਕ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ 'ਚ ਫ਼ੈਸਲਾ ਲਿਆ ਗਿਆ ਕਿ ਬਾਸਮਤੀ ਬੀਜਣ ਵਾਲਿਆਂ ਨੂੰ ਮੰਡੀ ਫ਼ੀਸ ਤੋਂ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement