ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਸੜਕੀ ਪ੍ਰਾਜੈਕਟਾਂ ਲਈ ਰਾਖ ਤੁਰੰਤ ਮੁਹੱਈਆ ਕਰਾਉਣ ਦੇ ਹੁਕਮ
Published : Feb 3, 2023, 8:42 pm IST
Updated : Feb 3, 2023, 8:42 pm IST
SHARE ARTICLE
Power Minister directs PSPCL officials to immediately provide fly ash for road projects
Power Minister directs PSPCL officials to immediately provide fly ash for road projects

ਮਾਨ ਸਰਕਾਰ ਸੜਕੀ ਪ੍ਰਾਜੈਕਟਾਂ ਲਈ ਮੁਹੱਈਆ ਕਰਵਾਏਗੀ ਕਰੀਬ 400 ਲੱਖ ਟਨ ਰਾਖ

 

ਚੰਡੀਗੜ੍ਹ: ਸੂਬੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਖੇਤਾਂ ਦੀ ਉਪਰਲੀ ਮਿੱਟੀ ਬਚਾਉਣ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਚੱਲ ਰਹੇ ਸੜਕੀ ਪ੍ਰਾਜੈਕਟਾਂ ਵਿੱਚ ਵਰਤਣ ਲਈ ਥਰਮਲ ਪਲਾਂਟਾਂ ਦੀ ਰਾਖ ਤੁਰੰਤ ਮੁਹੱਈਆ ਕਰਾਉਣ।

ਇਥੇ ਪੀ.ਐਸ.ਪੀ.ਸੀ.ਐਲ. ਅਤੇ ਭਾਰਤੀ ਰਾਜ ਮਾਰਗ ਅਥਾਰਿਟੀ (ਐਨ.ਐਚ.ਏ.ਆਈ) ਦੇ ਅਧਿਕਾਰੀਆਂ ਨੂੰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਥਾਪਤ ਥਰਮਲ ਪਲਾਂਟਾਂ ਵਿੱਚ ਪਈ ਕਰੀਬ 400 ਲੱਖ ਟਨ ਰਾਖ ਦੇ ਸਮੇਂ ਸਿਰ ਨਿਪਟਾਰੇ ਨਾਲ ਜਿਥੇ ਪ੍ਰਦੂਸ਼ਣ ਤੋਂ ਮੁਕਤੀ ਮਿਲੇਗੀ, ਉਥੇ ਸੜਕੀ ਪ੍ਰਾਜੈਕਟਾਂ ਲਈ ਨੇੜਲੇ ਖੇਤਾਂ ਵਿੱਚੋਂ ਮਿੱਟੀ ਚੁੱਕਣ ਦੇ ਰੁਝਾਨ ਨੂੰ ਵੀ ਠੱਲ੍ਹ ਪਵੇਗੀ ਕਿਉਂ ਜੋ ਇਸ ਰੁਝਾਨ ਨਾਲ ਖੇਤਾਂ ਦੀ ਉਪਜਾਊ ਮਿੱਟੀ ਖ਼ਤਮ ਹੋ ਰਹੀ ਹੈ ਅਤੇ ਸੜਕਾਂ ਨੇੜੇ ਖਤਾਨਾਂ ਦੀ ਸਥਿਤੀ ਬਣ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਸੜਕੀ ਪ੍ਰਾਜੈਕਟਾਂ ਲਈ ਐਨ.ਐਚ.ਏ.ਆਈ. ਨੂੰ 950 ਲੱਖ ਕਿਊਬਿਕ ਟਨ ਰਾਖ ਦੀ ਲੋੜ ਹੈ ਜਿਸ ਦੀ ਪੂਰਤੀ ਸੁਖਾਲੇ ਤਰੀਕੇ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਬਠਿੰਡਾ ਦੇ ਗੁਰੂ ਨਾਨਕ ਥਰਮਲ ਪਲਾਂਟ ਵਿਖੇ 200 ਲੱਖ ਟਨ ਰਾਠ, ਰੋਪੜ ਥਰਮਲ ਪਲਾਂਟ ਵਿਖੇ 90 ਲੱਖ ਟਨ, ਲਹਿਰਾ ਮੁਹੱਬਤ ਥਰਮਲ ਪਲਾਂਟ ਵਿਖੇ 70 ਲੱਖ ਟਨ, ਤਲਵੰਡੀ ਸਾਬੋ ਥਰਮਲ ਪਲਾਂਟ ਵਿਖੇ ਕਰੀਬ 33 ਲੱਖ ਟਨ, ਰਾਜਪੁਰਾ ਥਰਮਲ ਪਲਾਂਟ 'ਚ 20 ਲੱਖ ਟਨ ਰਾਖ ਮੌਜੂਦ ਹੈ।

ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਭਾਰਤੀ ਰਾਜ ਮਾਰਗ ਅਥਾਰਿਟੀ ਨੂੰ ਇਸ ਸਬੰਧੀ ਛੇਤੀ ਤੋਂ ਛੇਤੀ ਪ੍ਰਵਾਨਗੀਆਂ ਦੇਣ ਤਾਂ ਜੋ ਰਾਖ ਦਾ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਅਤੇ ਸੜਕੀ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਦੀ ਦਿਸ਼ਾ ਵਿੱਚ ਅੱਗੇ ਵਧਿਆ ਜਾ ਸਕੇ।

ਉਨ੍ਹਾਂ ਉਚੇਚੇ ਤੌਰ 'ਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੜਕੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਰਾਖ ਦੀ ਸਪਲਾਈ ਕਰਕੇ ਕੰਮ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਐਨ.ਐਚ.ਏ.ਆਈ. ਦੇ ਖੇਤਰੀ ਅਧਿਕਾਰੀ ਸ੍ਰੀ ਵਿਪਨੇਸ਼ ਸ਼ਰਮਾ, ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ (ਉਤਪਾਦਨ) ਸ. ਪਰਮਜੀਤ ਸਿੰਘ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਸ੍ਰੀ ਨਵੀਨ ਬਾਂਸਲ, ਰੋਪੜ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਸ੍ਰੀ ਮਨਜੀਤ ਸਿੰਘ ਤੇ ਡਿਪਟੀ ਮੁੱਖ ਇੰਜੀਨੀਅਰ ਸ੍ਰੀ ਵਿਪਨ ਮਲਹੋਤਰਾ ਅਤੇ ਡਿਪਟੀ ਮੁੱਖ ਇੰਜੀਨੀਅਰ ਮੁੱਖ ਦਫ਼ਤਰ ਸ੍ਰੀ ਨਰਿੰਦਰ ਮਹਿਤਾ ਤੇ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement