ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ
Published : Feb 3, 2023, 6:44 pm IST
Updated : Feb 3, 2023, 6:44 pm IST
SHARE ARTICLE
photo
photo

ਪੰਜਾਬ ਦੀ ਧਰਤੀ ਨੂੰ ਰਸਾਇਣਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: ਚੇਤਨ ਸਿੰਘ ਜੌੜਾਮਾਜਰਾ

 

ਚੰਡੀਗੜ੍ਹ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ , ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲਬੋਰਟਰੀ ਨੂੰ ਤਿਆਰ ਕੀਤਾ ਗਿਆ ਹੈ। ਮੰਤਰੀ  ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ।

  ਜੌੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਦਾਰੇ ICAR-IARI ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਤਿ ਆਧੁਨਿਕ ਲੈਬਾਰਟਰੀ ਤੋਂ ਤਿਆਰ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ ਹੈ, ਜਿਸ ਨਾਲ ਜਿਮੀਦਾਰ ਦੀ ਆਮਦਨ ਵਿੱਚ ਸਿੱਧੇ ਤੌਰ ਤੇ ਵਾਧਾ ਹੋਵੇਗਾ। ਮੰਤਰੀ ਜੀ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ।

   ਜੌੜਾਮਾਜਰਾ ਨੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਲੈਬਾਰਟਰੀ ਵਿਖੇ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਨੂੰ ਆਪਣੇ ਖੇਤਾਂ ਵਿੱਚ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ ਨੇ ਬਾਗਵਾਨੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਲਈ ਇੱਕ ਲਾਹੇਵੰਦ ਕਦਮ ਦੱਸਿਆ।

 ਉਦਘਾਟਨ ਸਮੇਂ ਜੈ ਕਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ, ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ, ਕਰਮਵੀਰ ਸਿੰਘ ਘੁੰਮਣ, ਐਮ.ਐਲ.ਏ, ਦਸੂਹਾ,  ਰਵਜੋਤ ਸਿੰਘ, ਐਮ.ਐਲ.ਏ, ਸਾਮ ਚੁਰਾਸੀ, ਜਸਵੀਰ ਸਿੰਘ ਰਾਜਾ ਗਿੱਲ, ਐਮ.ਐਲ.ਏ, ਉੜਮੁੜ, ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ, ਜਸਵਿੰਦਰ ਸਿੰਘ, ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ,ਉਪ ਡਾਇਰੈਕਟਰ ਬਾਗਬਾਨੀ, ਹੁਸ਼ਿਆਰਪੁਰ, ਡਾ. ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਹੁਸ਼ਿਆਰਪੁਰ, ਜਸਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਭੂੰਗਾ ,ਵਿਕਰਮ ਵਰਮਾ, ਬਾਗਬਾਨੀ ਵਿਕਾਸ ਅਫਸਰ-ਕਮ-ਲੈਬਾਰਟਰੀ ਇੰਚਾਰਜ, ਸਿਟਰਸ ਅਸਟੇਟ, ਹੁਸ਼ਿਆਰਪੁਰ ਆਦਿ ਹੋਰ ਪਤਵੰਤੇ ਸੱਜਣ ਸ਼ਾਮਲ ਸਨ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement