ਲੁਧਿਆਣਾ ਦੀ ਸਪਿਨਿੰਗ ਮਿੱਲ 'ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, ਅੱਗ 'ਤੇ ਕਾਬੂ ਪਾਉਣ 'ਚ ਲੱਗੀਆਂ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ
Published : Feb 3, 2023, 12:53 pm IST
Updated : Feb 3, 2023, 12:53 pm IST
SHARE ARTICLE
photo
photo

ਗਨੀਮਤ ਰਹੀ ਹੈ ਕਿ ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ

 

ਲੁਧਿਆਣਾ - ਪੰਜਾਬ ਦੇ ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪਿਨਿੰਗ ਮਿੱਲ 'ਚ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਬੁਲਾਈਆ ਗਈਆਂ।

ਗਨੀਮਤ ਰਹੀ ਹੈ ਕਿ ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਇਸ ’ਤੇ ਉਨ੍ਹਾਂ ਨੇ ਮਿੱਲ ਮਾਲਕ ਨੂੰ ਫੋਨ ਕੀਤਾ। ਇਹ ਸਪਿਨਿੰਗ ਮਿੱਲ ਪਾਰਸ਼ਵਨਾਥ ਦੇ ਨਾਂ ਦੀ ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਇਸ ਦੀ ਸੂਚਨਾ ਮਿਲਦੇ ਹੀ ਇਲਾਕਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਆਸ-ਪਾਸ ਦੀਆਂ ਫੈਕਟਰੀਆਂ ਅਤੇ ਮਿੱਲਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਇਨ੍ਹਾਂ ਨੂੰ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ।

ਜ਼ਿਲ੍ਹਾ ਫਾਇਰ ਅਫ਼ਸਰ ਨੇ ਦੱਸਿਆ ਕਿ ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਬੁਝਾਉਣ ਲਈ 100 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ।


 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement