Dalbir Singh Tong: ਵਿਧਾਇਕ ਦਲਬੀਰ ਟੌਂਗ ਵਿਰੁਧ ਗ੍ਰਿਫ਼ਤਾਰੀ ਵਾਰੰਟ ਜਾਰੀ; ਪੰਜ ਵਾਰ ਵਾਰੰਟ ਭੇਜਣ ਦੇ ਬਾਵਜੂਦ ਨਹੀਂ ਹੋਏ ਪੇਸ਼
Published : Feb 3, 2024, 12:48 pm IST
Updated : Feb 3, 2024, 12:48 pm IST
SHARE ARTICLE
Court issues arrest warrant against MLA Dalbir Singh Tong
Court issues arrest warrant against MLA Dalbir Singh Tong

ਚੈੱਕ ਬਾਊਂਸ ਮਾਮਲੇ ਵਿਚ 17 ਫਰਵਰੀ ਤਕ ਅਦਾਲਤ ’ਚ ਪੇਸ਼ ਕਰਨ ਦੇ ਹੁਕਮ

Dalbir Singh Tong: ਬਾਬਾ ਬਕਾਲਾ ਦੀ ਅਦਾਲਤ ਨੇ 5 ਵਾਰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਅਦਾਲਤ 'ਚ ਪੇਸ਼ ਨਾ ਹੋਣ 'ਤੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਿਰੁਧ ਛੇਵੀਂ ਵਾਰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬਾਬਾ ਬਕਾਲਾ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਲ ਹੋਏ ਵਿਧਾਇਕ ਟੌਂਗ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਅਦਾਲਤ ਨੇ ਬਿਆਸ ਥਾਣੇ ਦੇ ਐਸਐਚਓ ਸਤਨਾਮ ਸਿੰਘ ਨੂੰ ਟੋਂਗ ਨੂੰ ਗ੍ਰਿਫ਼ਤਾਰ ਕਰਕੇ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿਤੇ ਹਨ। ਅਜਿਹਾ ਨਾ ਹੋਣ ’ਤੇ ਥਾਣਾ ਇੰਚਾਰਜ ਖ਼ਿਲਾਫ਼ ਅਦਾਲਤ ਵਲੋਂ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਬਾਬਾ ਬਕਾਲਾ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਬਿਕਰਮ ਦੀਪ ਸਿੰਘ ਦੀ ਅਦਾਲਤ ਵਿਚ ਸਾਲ 2022 ਤੋਂ ਚੈੱਕ ਬਾਊਂਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।

ਇਹ ਕੇਸ ਸੰਪੂਰਨ ਸਿੰਘ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਖ਼ਿਲਾਫ਼ ਦਰਜ ਕਰਵਾਇਆ ਸੀ। ਅਦਾਲਤ ਵਲੋਂ ਇਸ ਮਾਮਲੇ ਵਿਚ ਵਿਧਾਇਕ ਟੋਂਗ ਨੂੰ ਸੰਮਨ ਕਰਨ ਦੇ ਬਾਵਜੂਦ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 6 ਮਾਰਚ 2023 ਨੂੰ ਉਨ੍ਹਾਂ ਵਿਰੁਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਮਈ 2023 ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਗਿਆ। ਇਸ ਤੋਂ ਬਾਅਦ ਵੀ ਜਦੋਂ ਉਹ ਪੇਸ਼ ਨਹੀਂ ਹੋਇਆ ਤਾਂ ਉਸ ਦੇ ਮੁੜ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ, ਪਹਿਲਾਂ 3 ਅਗਸਤ 2023 ਨੂੰ ਅਤੇ ਫਿਰ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਰਾਹੀਂ 29 ਸਤੰਬਰ 2023, 1 ਨਵੰਬਰ 2023, 16 ਦਸੰਬਰ 2023 ਅਤੇ 29 ਜਨਵਰੀ 2024 ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ।

ਇਸ ਦੇ ਬਾਵਜੂਦ ਜਦੋਂ ਉਹ ਵਾਰ-ਵਾਰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿਤੇ। ਅਦਾਲਤ ਨੇ ਅਪਣੇ ਹੁਕਮਾਂ ਵਿਚ ਪੁਲਿਸ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਪੁਲਿਸ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਮੁਲਜ਼ਮਾਂ ਨੂੰ ਇਕ ਵਾਰ ਵੀ ਗ੍ਰਿਫ਼ਤਾਰ ਨਹੀਂ ਕੀਤਾ। ਹੁਣ ਅਦਾਲਤ ਨੇ ਬਿਆਸ ਥਾਣੇ ਦੇ ਇੰਚਾਰਜ ਨੂੰ ਹੁਕਮ ਦਿਤੇ ਹਨ ਕਿ ਉਹ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ, ਅਜਿਹਾ ਨਾ ਕਰਨ ’ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

(For more Punjabi news apart from Court issues arrest warrant against MLA Dalbir Singh Tong, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement