Jang-e-Azadi Memorial News: ਜੰਗ-ਏ-ਆਜ਼ਾਦੀ ਮੈਮੋਰੀਅਲ 'ਚ ਮੁਫ਼ਤ ਦਾਖ਼ਲੇ ਦੀ ਉਠੀ ਮੰਗ, ਹਾਈਕੋਰਟ ਨੇ ਕਿਹਾ- ਪੰਜਾਬ ਸਰਕਾਰ ਲਵੇ ਫ਼ੈਸਲਾ

By : GAGANDEEP

Published : Feb 3, 2024, 12:45 pm IST
Updated : Feb 3, 2024, 12:45 pm IST
SHARE ARTICLE
Demand raised for free entry in Jung-e-Azadi Memorial News in punjabi
Demand raised for free entry in Jung-e-Azadi Memorial News in punjabi

Jang-e-Azadi Memorial News: ਸਮਾਰਕ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਦਾ ਪ੍ਰਤੀਕ ਹੈ। ਇਸ ਨੂੰ ਮੁਫਤ ਖੋਲ੍ਹੋ- ਪਟੀਸ਼ਨਤਕਰਤਾ

Demand raised for free entry in Jung-e-Azadi Memorial News in punjabi : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਲਿਆਂਵਾਲਾ ਬਾਗ ਅਤੇ ਵਿਰਾਸਤ-ਏ-ਖਾਲਸਾ ਦੀ ਤਰਜ਼ 'ਤੇ ਜੰਗ-ਏ-ਆਜ਼ਾਦੀ ਮੈਮੋਰੀਅਲ 'ਚ ਮੁਫ਼ਤ ਦਾਖਲੇ ਦੀ ਵਿਵਸਥਾ ਕਰਨ ਦੀ ਮੰਗ 'ਤੇ ਫ਼ੈਸਲਾ ਲੈਣ ਦੇ ਹੁਕਮ ਦਿਤੇ ਹਨ। ਹਾਈਕੋਰਟ ਨੇ ਪਟੀਸ਼ਨਕਰਤਾ ਵਲੋਂ 28 ਨਵੰਬਰ 2023 ਨੂੰ ਦਿਤੇ ਮੰਗ ਪੱਤਰ 'ਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿਤੇ ਹਨ।

ਇਹ ਵੀ ਪੜ੍ਹੋ: California Gurdwara Blast News: ਕੈਲੀਫੋਰਨੀਆ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ 

ਕਪੂਰਥਲਾ ਵਾਸੀ ਨਿਤਿਨ ਮੱਟੂ ਨੇ ਹਾਈਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਦੀ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਨਾਲ ਹੀ ਟਿਕਟਾਂ ਦੀ ਵਿਵਸਥਾ ਕੀਤੀ ਗਈ ਹੈ। ਟਿਕਟਾਂ ਦੀ ਕੀਮਤ ਬਾਲਗਾਂ ਲਈ 100 ਰੁਪਏ ਅਤੇ ਬੱਚਿਆਂ ਲਈ 50 ਰੁਪਏ ਰੱਖੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਇਹ ਸਾਰੇ ਨਾਗਰਿਕਾਂ ਲਈ ਮੁਫਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਮਾਰਕ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਦਾ ਪ੍ਰਤੀਕ ਹੈ। ਜਦੋਂ ਅੰਮ੍ਰਿਤਸਰ ਦਾ ਜਲ੍ਹਿਆਂਵਾਲਾ ਬਾਗ, ਵਿਰਾਸਤ-ਏ-ਖਾਲਸਾ ਅਤੇ ਖਟਕੜਕਲਾਂ ਯਾਦਗਾਰ ਸਭ ਲਈ ਮੁਫਤ ਖੁੱਲ੍ਹਿਆ ਹੈ ਅਤੇ ਕੋਈ ਟਿਕਟ ਨਹੀਂ ਹੈ ਤਾਂ ਇਸ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਵੀ ਕੋਈ ਟਿਕਟ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ: Gurmeet Singh Sandhawalia News: ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ 

ਪਟੀਸ਼ਨਰ ਨੇ 28 ਨਵੰਬਰ 2023 ਨੂੰ ਇੱਕ ਮੰਗ ਪੱਤਰ ਵੀ ਦਿਤਾ ਸੀ ਜਿਸ ਵਿੱਚ ਇਸ ਯਾਦਗਾਰ ਵਿੱਚ ਆਮ ਲੋਕਾਂ ਲਈ ਮੁਫਤ ਦਾਖਲੇ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਗਈ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਮਾਮਲੇ ਨੂੰ ਬਹੁਤ ਅਹਿਮ ਮੰਨਦਿਆਂ ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਪਟੀਸ਼ਨਰ ਵਲੋਂ ਦਿੱਤੇ ਮੰਗ ਪੱਤਰ ’ਤੇ ਵਿਸਥਾਰਤ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿਤੇ ਹਨ। ਇਸ ਨਾਲ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

(For more news apart from, Demand raised for free entry in Jung-e-Azadi Memorial News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement