
ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ।
ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ 'ਚ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਚਰਚਾ ਵਿਚ ਹੈ। ਅੱਜ ਕੱਲ ਦੇ ਨਵ-ਵਿਆਹੇ ਜੋੜੇ ਇੱਥੇ ਫੋਟੋਸ਼ੂਟ ਕਰਵਾਉਣ ਨੂੰ ਜ਼ਿਆਦਾ ਪਹਿਲ ਦੇ ਰਹੇ ਹਨ। ਇਕ ਫੋਟੋਗ੍ਰਾਫਰ ਦਾ ਕਹਿਣਾ ਹੈ ਕਿ ਜ਼ਿਆਦਾਤਰ ਜੋੜੇ ਇਸ ਹੈਰੀਟੇਜ ਸਟਰੀਟ ‘ਤੇ ਪ੍ਰੀ-ਵੈਡਿੰਗ ਸ਼ੂਟ ਕਰਨ ਲਈ ਜ਼ੋਰ ਦਿੰਦੇ ਹਨ, ਜਦੋਂ ਕਿ ਕਈ ਵਾਰ ਫੋਟੋਗ੍ਰਾਫਰ ਉਨ੍ਹਾਂ ਨੂੰ ਇੱਥੇ ਲੈ ਕੇ ਆਉਂਦੇ ਹਨ ਅਤੇ ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ।
ਸੂਤਰਾਂ ਮੁਤਾਬਕ ਇੱਕ ਕਾਰਕੁਨ ਮਨਮੋਹਨ ਸਿੰਘ ਨੇ ਮੰਗ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਐੱਸਜੀਪੀਸੀ ਦੇ ਨਾਲ ਇਨ੍ਹਾਂ ਪ੍ਰੀ-ਵੈਡਿੰਗ ਫੋਟੋਸ਼ੂਟ ‘ਤੇ ਪੱਕੇ ਤੌਰ ‘ਤੇ ਪਾਬੰਦੀ ਲਗਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਇਹ ਮਾਮਲਾ ਅਧਿਕਾਰੀਆਂ ਕੋਲ ਉਠਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ। ਇਹ ਗੁਰੂ ਰਾਮਦਾਸ ਜੀ ਦੁਆਰਾ ਸਥਾਪਿਤ ਇੱਕ ਪਵਿੱਤਰ ਸਥਾਨ ਅਤੇ ਅਧਿਆਤਮਿਕਤਾ ਦਾ ਕੇਂਦਰ ਹੈ। ਸੰਗਤਾਂ ਇਸ ਅਸਥਾਨ ‘ਤੇ ਸ਼ਰਧਾ ਨਾਲ ਆਉਂਦੀਆਂ ਹਨ। ਪ੍ਰਸ਼ਾਸਨ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਵਰਤਾਰੇ ਨੂੰ ਬੰਦ ਕਰਨਾ ਚਾਹੀਦਾ ਹੈ।