Punjab Weather Update: ਪੰਜਾਬ 'ਚ ਅੱਜ ਮੁੜ ਵਧੇਗੀ ਠੰਢ, ਮੀਂਹ ਪੈਣ ਦਾ ਅਲਰਟ ਜਾਰੀ

By : GAGANDEEP

Published : Feb 3, 2024, 7:38 am IST
Updated : Feb 3, 2024, 7:38 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update:ਪਹਾੜੀ ਇਲਾਕਿਆਂ ਵਿਚ ਬਰਫਬਾਰੀ ਦੀ ਸੰਭਾਵਨਾ

Punjab Weather Update News in punjabi : ਦੂਜਾ ਪੱਛਮੀ ਗੜਬੜ ਅੱਜ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਹਿਮਾਚਲ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਮੀਂਹ ਪਵੇਗਾ।

ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਕਿਉਂ ਖਾਣਾ ਪਸੰਦ ਕਰਦੀਆਂ ਨੇ ਖੱਟੀਆਂ-ਮਿੱਠੀਆਂ ਚੀਜ਼ਾਂ?  

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। 4 ਜਨਵਰੀ ਨੂੰ ਹਰਿਆਣਾ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਅੱਜ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ ਪਰ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Health News: ਬੀਮਾਰੀਆਂ ਤੋਂ ਰੱਖੇਗਾ ਦੂਰ ਫਲਾਂ ਦਾ ਜੂਸ

ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ 'ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from, Punjab Weather Update News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement