Punjab: ਅਚਾਨਕ ਪਟਰੌਲ ਪੰਪਾਂ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਮਾੜੀ ਕਾਰਗੁਜ਼ਾਰੀ ’ਤੇ ਕਰ ਦਿਤੀ ਵੱਡੀ ਕਾਰਵਾਈ

By : PARKASH

Published : Feb 3, 2025, 10:30 am IST
Updated : Feb 3, 2025, 10:30 am IST
SHARE ARTICLE
Chief Minister unexpectedly visited petrol pumps, took major action on poor performance
Chief Minister unexpectedly visited petrol pumps, took major action on poor performance

Punjab: ਪੰਪਾਂ ’ਤੇ ਗੰਦਗੀ ਅਤੇ ਪਖਾਨਿਆਂ ਨੂੰ ਤਾਲੇ ਜੜੇ ਦੇਖ ਡੀਸੀ ਨੂੰ ਸਖ਼ਤ ਕਰਵਾਈ ਲਈ ਕਿਹਾ 

 

Punjabi: ਪਟਰੌਲ ਪੰਪਾਂ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਫੇਰੀ ਨੇ ਪੰਪ ਕਰਮੀਆਂ ਨੂੰ ਭਾਜੜਾਂ ਪਵਾ ਦਿਤੀਆਂ। ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਪਟਿਆਲਾ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਰਾਜਪੁਰਾ-ਪਟਿਆਲਾ ਦਰਮਿਆਨ ਇਕ ਪਟਰੌਲ ਪੰਪ ’ਤੇ ਰੁਕੇ ਤਾਂ ਗੰਨਮੈਨਾਂ ਨੇ ਦੇਖਿਆ ਕਿ ਪਖਾਨੇ ਗੰਦੇ ਸਨ। ਅਗਲੇ ਪਟਰੌਲ ਪੰਪ ’ਤੇ ਰੁਕੇ ਤਾਂ ਉੱਥੋਂ ਦੇ ਪਖਾਨੇ ਨੂੰ ਜਿੰਦਰਾ ਲੱਗਿਆ ਹੋਇਆ ਸੀ ਅਤੇ ਚਾਬੀ ਕਰਿੰਦੇ ਕੋਲ ਸੀ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਫ਼ੌਰੀ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਮੁੱਖ ਸਕੱਤਰ ਨੂੰ ਵੀ ਹਦਾਇਤ ਕੀਤੀ ਕਿ ਸਾਰੇ ਪੈਟਰੋਲ ਪੰਪਾਂ ’ਤੇ ਆਮ ਲੋਕਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਰਾਹਗੀਰਾਂ, ਖ਼ਾਸ ਕਰ ਕੇ ਔਰਤਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਦੀ ਇਸ ਅਚਾਨਕ ਫੇਰੀ ਨੇ ਤੇਲ ਪੰਪਾਂ ਦੇ ਬੰਦ ਪਏ ਪਖਾਨੇ ਖੁਲ੍ਹਵਾ ਦਿਤੇ ਅਤੇ ਇਨ੍ਹਾਂ ਪਖਾਨਿਆਂ ਦੀ ਫ਼ੌਰੀ ਸਫ਼ਾਈ ਵੀ ਹੋਣ ਲੱਗੀ ਹੈ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਫ਼ੌਰੀ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਹਰ ਜ਼ਿਲ੍ਹੇ ਵਿਚ ਕੁੱਝ ਤੇਲ ਪੰਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਜੇਬੀ ਫਿਊਲ ਪੁਆਇੰਟ, ਢੀਂਡਸਾ ਨੂੰ ਸਾਫ਼ ਸਫ਼ਾਈ ਅਤੇ ਏਅਰ ਮਸ਼ੀਨ ਵਰਕਿੰਗ ਨਾ ਹੋਣ ਕਰ ਕੇ 35 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਜਦੋਂ ਕਿ ਵਿਕਰਮ ਆਇਲ ਭਦਕ ਨੂੰ ਤਾੜਨਾ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਵੀ ਤੇਲ ਪੰਪਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਇਹ ਵੀ ਧਿਆਨ ਵਿਚ ਆਇਆ ਹੈ ਕਿ ਕੁੱਝ ਪਟਰੌਲ ਪੰਪਾਂ ਵਾਲੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਤੇਲ ਪੰਪਾਂ ’ਤੇ ਜਨਤਕ ਸਹੂਲਤਾਂ ਵਰਤਣ ਦਿੰਦੇ ਹਨ ਜਿਹੜੇ ਕੇ ਉਨ੍ਹਾਂ ਦੇ ਪੰਪ ਤੋਂ ਤੇਲ ਪਵਾਉਂਦੇ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਪਖਾਨਿਆਂ ਨੂੰ ਲੱਗੇ ਤਾਲੇ ਖੁਲ੍ਹਵਾਏ ਜਾਣ ਅਤੇ ਸਾਰੀਆਂ ਸਹੂਲਤਾਂ ਲੋਕਾਂ ਨੂੰ ਮਿਲਣੀਆਂ ਯਕੀਨੀ ਬਣਾਈਆਂ ਜਾਣ। 

ਪੰਪਾਂ ’ਤੇ ਹਰ ਸਹੂਲਤ ਮੌਜੂਦ : ਐਸੋਸੀਏਸ਼ਨ
ਪਟਰੌਲ ਪੰਪ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਦਾ ਕਹਿਣਾ ਹੈ ਕਿ ਸਾਰੇ ਪਟਰੌਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਪਖਾਨਾ, ਹਵਾ ਭਰਨ ਦੀ ਸੁਵਿਧਾ ਅਤੇ ਫ਼ਸਟ ਏਡ ਆਦਿ ਮੌਜੂਦ ਹੁੰਦੀਆਂ ਹਨ। ਜਿਨ੍ਹਾਂ ਦੋ ਪੰਪਾਂ ’ਤੇ ਕੁੱਝ ਕਮੀ ਪਾਈ ਗਈ ਹੈ, ਅਸਲ ਵਿਚ ਉੱਥੇ ਸਵੇਰ ਵੇਲੇ ਸਫ਼ਾਈ ਕਰਨ ਵਾਲਾ ਸਟਾਫ਼ ਪੁੱਜਿਆ ਨਹੀਂ ਸੀ। ਉਨ੍ਹਾਂ ਦਸਿਆ ਕਿ ਉਸ ਮਗਰੋਂ ਪੰਜਾਬ ਵਿਚ ਕਈ ਪਟਰੌਲ ਪੰਪਾਂ ਦੀ ਚੈਕਿੰਗ ਹੋਈ ਹੈ ਜਿੱਥੇ ਕੋਈ ਕਮੀ ਸਾਹਮਣੇ ਨਹੀਂ ਆਈ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement