Punjab Weather Update: ਪੰਜਾਬ ਵਿਚ ਵਧੇਗੀ ਠੰਢ, ਇਸ ਦਿਨ ਪਵੇਗਾ ਮੀਂਹ
Published : Feb 3, 2025, 7:35 am IST
Updated : Feb 3, 2025, 7:43 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

ਪੰਜਾਬ ਵਿੱਚ ਅੱਜ  ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ।  ਧੁੰਦ ਨਾਲ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫ਼ਿਲਹਾਲ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਆਉਣ ਵਾਲੇ ਕੁਝ ਦਿਨਾਂ 'ਚ ਤਾਪਮਾਨ 'ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

1 ਫ਼ਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣੀ ਹੋਈ ਹੈ। ਜਦੋਂਕਿ ਇੱਕ ਹੋਰ ਸਰਕੂਲੇਸ਼ਨ ਰਾਜਸਥਾਨ ਬਾਰਡਰ 'ਤੇ ਵੀ ਹੈ। ਇਹੀ ਕਾਰਨ ਹੈ ਕਿ ਸੂਬੇ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ 5 ਫ਼ਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫ਼ਰਵਰੀ ਅਤੇ 5 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement