
ਚੰਡੀਗੜ੍ਹ : ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ 'ਤੰਦਰੁਸਤ ਪੰਜਾਬ' ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ...
ਚੰਡੀਗੜ੍ਹ : ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ 'ਤੰਦਰੁਸਤ ਪੰਜਾਬ' ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ ਨੂੰ ਖਟਕੜ ਕਲਾਂ ਵਿਖੇ ਸੂਬੇ ਦੇ ਨੌਜਵਾਨਾਂ ਅਤੇ ਪਿੰਡਾਂ-ਕਸਬਿਆਂ ਲਈ 5 ਕਰੋੜ ਰੁਪਏ ਦੇ ਸਮਾਨ ਦੀ ਵੰਡ ਕਰਨ ਜਾ ਰਹੇ ਹਨ। ਇਹ ਖੁਲਾਸਾ ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
Ambika Soniਜਾਨਵਰਾਂ ਦੀਆਂ ਐਬੂਲੈਂਸਾਂ ਦਿੱਤੀਆਂ ਜਾਣਗੀਆਂ : ਰਾਣਾ ਸੋਢੀ ਨੇ ਕਿਹਾ ਕਿ ਸ੍ਰੀਮਤੀ ਸੋਨੀ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ ਇਹ ਰਾਸ਼ੀ ਨੌਜਵਾਨਾਂ ਲਈ ਜਿੰਮ ਸਥਾਪਤ ਕਰਨ ਅਤੇ ਪਿੰਡਾਂ ਵਿੱਚ ਸੋਲਰ ਲਾਈਟਾਂ ਤੇ ਸੀਸੀਟੀਵੀ ਲਗਾਉਣ ਲਈ ਦੇ ਰਹੇ ਹਨ। ਇਸੇ ਤਰ੍ਹਾਂ ਹੀ ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਲਈ ਜਾਨਵਰਾਂ ਨੂੰ ਇਲਾਜ ਲਈ ਸਿਹਤ ਕੇਂਦਰਾਂ ਵਿੱਚ ਲਿਜਾਣ ਲਈ ਐਨੀਮਲ ਐਂਬੂਲੈਂਸਾਂ ਵੀ ਤਕਸੀਮ ਕੀਤੀਆਂ ਜਾਣਗੀਆਂ ਜਿਸ ਦੀ ਸੁਰੂਆਤ ਨੌਜਵਾਨਾਂ ਦੇ ਸਭ ਤੋਂ ਵੱਡੇ ਆਦਰਸ਼ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ 5 ਮਾਰਚ ਨੂੰ ਕੀਤੀ ਜਾਵੇਗੀ।
ਐਮ.ਪੀ. ਲੈਡ ਫੰਡ 'ਚੋਂ 5 ਕਰੋੜ ਰੁਪਏ ਦੇਣਗੇ ਅੰਬਿਕਾ ਸੋਨੀ : ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਹਰਿਆ-ਭਰਿਆ, ਖ਼ੁਸ਼ਹਾਲ, ਸਿਹਤਮੰਦ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ 'ਤੰਦਰੁਸਤ ਪੰਜਾਬ' ਮਿਸਨ ਦੀ ਸੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਮੈਂਬਰ ਦੇ ਸ਼ੁਕਰਗੁਜਾਰ ਹਨ ਜਿਨ੍ਹਾਂ ਨੇ ਆਪਣੇ ਫੰਡ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਨੌਜਵਾਨਾਂ ਲਈ ਜਿੰਮ ਅਤੇ ਪਿੰਡਾਂ-ਕਸਬਿਆਂ ਲਈ ਸੋਲਰ ਲਾਈਟਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਖ਼ਰਚਣ ਦਾ ਫ਼ੈਸਲਾ ਲਿਆ ਹੈ।