
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਸ ਸੂਚੀ ਵਿੱਚ ਸੂਬੇ ਦੇ 12 ਪਦਮਸ੍ਰੀ, ਅਰਜੁਨਾ ਅਤੇ ਰਾਜੀਵ ਗਾਂਧੀ ਖੇਡ ਰਤਨ ਅਵਾਰਡੀਆਂ ਦੇ ਨਾਂ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ।
ਇਹ ਫ਼ੈਸਲਾ ਮੁੱਖ ਮੰਤਰੀ ਨੇ ਪਿਛਲੀ ਸ਼ਾਮ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਿਆ। ਉਨ੍ਹਾਂ ਨੇ ਸਾਲ 2011 ਤੋਂ ਪਿਛਲੇ 8 ਸਾਲ ਦੇ ਬੈਕਲਾਗ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਅਵਾਰਡ ਵਿੱਚ ਮਹਾਰਾਜਾ ਰਣਜੀਤ ਸਿੰਘ ਟਰਾਫ਼ੀ ਦੇ ਨਾਲ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ। ਇਸ ਟਰਾਫ਼ੀ 'ਚ ਮਹਾਰਾਜਾ ਰਣਜੀਤ ਸਿੰਘ ਇਕ ਘੋੜੇ ਉੱਪਰ ਯੋਧੇ ਦੀ ਵਰਦੀ 'ਚ ਬੈਠੇ ਹੋਏ ਵਿਖਾਈ ਦਿੰਦੇ ਹਨ।
ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਮੈਰਾਥਨ ਕਰਵਾਈ ਜਾਵੇਗੀ : ਕੈਪਟਨ ਅਮਰਿੰਦਰ ਸਿੰਘ ਨੇ ਖੇਡ ਮੰਤਰੀ ਨੂੰ ਖੇਡ ਯੂਨੀਵਰਸਿਟੀ ਸਥਾਪਤ ਕਰਨ ਵਾਸਤੇ ਰੂਪ-ਰੇਖਾ ਦੀ ਤਿਆਰੀ 'ਚ ਤੇਜ਼ੀ ਲਿਆਉਣ ਅਤੇ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਇਸ ਦੀ ਪ੍ਰਗਤੀ ਦਾ ਨਿਯਮਿਤ ਤੌਰ 'ਤੇ ਜਾਇਜ਼ਾ ਲੈਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਤ ਮੋਹਾਲੀ ਵਿਖੇ 31 ਮਾਰਚ ਨੂੰ ਵਿਭਾਗ ਵੱਲੋਂ ਆਯੋਜਿਤ ਕਰਾਈ ਜਾ ਰਹੀ ਮੈਰਾਥਨ ਨੂੰ ਝੰਡੀ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ।
Captain Amarinder Singh approves 82 sportspersons names-2ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਖੇਡ ਪ੍ਰਾਪਤੀਆਂ ਲਈ ਦੇਸ਼ ਦਾ ਮਾਣ ਵਧਾਉਣ ਲਈ ਹਮੇਸ਼ਾ ਮੋਹਰੀ ਰਹਿਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸੂਬੇ ਦੇ ਅਥਲੀਟ ਆਉਂਦੀਆਂ ਟੋਕੀਓ ਉਲਿੰਪਿਕ ਵਿੱਚ ਬਹੁਤ ਸਾਰੇ ਨਾਮਨੇ ਖੱਟਣਗੇ। ਖੇਡ ਸੱਭਿਆਚਾਰ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਉਥਾਨ ਨਾਲ ਸੂਬੇ ਵਿੱਚ ਸਥਾਪਤ ਕੀਤਾ ਗਿਆ ਈਕੋਸਿਸਟਮ ਇਸ ਖਿੱਤੇ ਵਿੱਚ ਨਵੇਂ ਉੱਭਰ ਰਹੇ ਖਿਡਾਰੀਆਂ ਦੇ ਹੁਨਰ ਨੂੰ ਉੱਚਾ ਚੁੱਕਣ ਲਈ ਸਹਾਈ ਹੋਵੇਗਾ। ਸੂਬੇ ਦੀ ਨਵੀਂ ਖੇਡ ਨੀਤੀ ਉੱਭਰ ਰਹੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਯੋਗਦਾਨ ਪਾਵੇਗੀ।
Captain Amarinder Singh approves 82 sportspersons names-3ਮੀਟਿੰਗ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਅਤੇ ਡਾਇਰੈਕਟਰ ਖੇਡਾਂ ਅੰਮ੍ਰਿਤ ਗਿੱਲ ਹਾਜ਼ਰ ਸਨ।