
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਸ਼ਿਵਰਾਤਰੀ (4 ਮਾਰਚ) ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ...
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਸ਼ਿਵਰਾਤਰੀ (4 ਮਾਰਚ) ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੀ ਅਸਲ ਭਾਵਨਾ ਨਾਲ ਇਹ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਪਸੀ ਮਿਲਵਰਤਨ ਅਤੇ ਆਪਸੀ ਪਿਆਰ ਨੂੰ ਬੜਾਵਾ ਦੇਣ ਲਈ ਲੋਕਾਂ ਨੂੰ ਇਕੱਠੇ ਹੋ ਕੇ ਇਹ ਤਿਉਹਾਰ ਮਨਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਨਫ਼ਰਤ ਅਤੇ ਫੁੱਟ ਪਾਊ ਸ਼ਕਤੀਆਂ ਦੀਆਂ ਸਾਰੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਭਗਵਾਨ ਸ਼ਿਵ ਦੀ ਵਿਚਾਰਧਾਰਾ 'ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ, ''ਆਓ ਆਪਾਂ ਇਸ ਦਿਹਾੜੇ 'ਤੇ ਮਾਨਵਤਾ ਨੂੰ ਤਬਾਹ ਕਰਨ ਵਾਲੀਆਂ ਪਾਪੀ ਸ਼ਕਤੀਆਂ ਵਿਰੁੱਧ ਲੜਣ ਦਾ ਪ੍ਰਣ ਕਰੀਏ।''