ਖ਼ਬਰਾਂ   ਪੰਜਾਬ  03 Mar 2019  ਕਾਂਗਰਸ ਤੋਂ ਖਫ਼ਾ ਕੱਚੇ ਮੁਲਾਜ਼ਮ ਰਾਹੁਲ ਗਾਂਧੀ ਨੂੰ ਦੇਣਗੇ ਰੋਸ ਪੱਤਰ 

ਕਾਂਗਰਸ ਤੋਂ ਖਫ਼ਾ ਕੱਚੇ ਮੁਲਾਜ਼ਮ ਰਾਹੁਲ ਗਾਂਧੀ ਨੂੰ ਦੇਣਗੇ ਰੋਸ ਪੱਤਰ 

ਸਪੋਕਸਮੈਨ ਸਮਾਚਾਰ ਸੇਵਾ
Published Mar 3, 2019, 6:53 pm IST
Updated Mar 3, 2019, 6:53 pm IST
ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਜ਼ੋਰਾਂ ਨਾਲ ਸ਼ੁਰੂ ਕਰ ਦਿਤੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਸੱਤਾ ਵਿਚ ਆ ਕੇ ਰਾਹੁਲ ਗਾਂਧੀ...
Contractual employees
 Contractual employees

ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਜ਼ੋਰਾਂ ਨਾਲ ਸ਼ੁਰੂ ਕਰ ਦਿਤੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਸੱਤਾ ਵਿਚ ਆ ਕੇ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਨਣਾ ਦੇਖਣਾ ਚਾਹੁੰਦੀ ਹੈ ਇਸ ਲਈ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣ ਲਈ 7 ਮਾਰਚ ਨੂੰ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ ਤੇ ਮੋਗਾ ਵਿਖੇ ਕਾਂਗਰਸ ਵਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਕੱਚੇ ਠੇਕਾ ਆਉਟਸੋਰਸ ਐਡਹਾਕ ਤੇ ਦਿਹਾੜੀਦਾਰ ਮੁਲਾਜ਼ਮਾਂ ਨੇ ਰਾਹੁਲ ਗਾਂਧੀ ਨੂੰ ਵਿਧਾਨ ਸਭਾ ਚੋਣਾਂ 2017 ਦੋਰਾਨ ਜਾਰੀ ਕੀਤੇ ਮੈਨੀਫ਼ੈਸਟੋ ਦੇ ਵਾਅਦੇ ਪੂਰੇ ਨਾ ਹੋਣ ਤੇ ਮਾਸ ਡੈਪੂਟੇਸ਼ਨ ਤਹਿਤ ਰੋਸ ਪੱਤਰ ਦੇਣ ਦਾ ਐਲਾਨ ਕਰ ਦਿਤਾ ਹੈ ਅਤੇ ਉਹ ਰਾਹੁਲ ਗਾਂਧੀ ਨੂੰ 2017 ਦੌਰਾਨ ਕੀਤੇ ਵਾਅਦੇ ਯਾਦ ਕਰਵਾਉਣ ਲਈ ਵੱਡੀ ਗਿਣਤੀ ਵਿਚ ਮੋਗਾ ਪੁੱਜਣਗੇ।
ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਅਸ਼ੀਸ਼ ਜੁਲਾਹਾ, ਅਮ੍ਰਿੰਤਪਾਲ ਸਿੰਘ, ਪ੍ਰਵੀਨ ਸ਼ਰਮਾਂ, ਰਾਕੇਸ਼ ਕੁਮਾਰ, ਅਨੁਪਜੀਤ ਸਿੰਘ, ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਵਲੋਂ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ਤੋਂ ਬਾਅਦ ਇਹ ਸਾਰੇ ਨੇਤਾ ਇਨ੍ਹਾਂ ਨੌਜਵਾਨ ਮੁਲਾਜ਼ਮਾਂ ਨੂੰ ਭੁੱਲ ਗਏ। 
ਆਗੂਆਂ ਨੇ ਕਿਹਾ ਕਿ 7 ਮਾਰਚ ਦੀ ਰੈਲੀ ਵਿਚ ਮੁਲਾਜ਼ਮ ਵੱਡੀ ਗਿਣਤੀ ਵਿਚ ਪੁੱਜ ਕੇ ਰਾਹੁਲ ਗਾਂਧੀ ਨੂੰ ਕੀਤੇ ਵਾਅਦੇ ਯਾਦ ਕਰਵਾਉਣਗੇ ਅਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਸਵਾਲ ਪੁੱਛਣਗੇ ਕਿ ਹੁਣ ਤੁਸੀ ਕਿਸ ਵਾਅਦੇ ਨਾਲ ਵੋਟਾਂ ਮੰਗਣੀਆਂ ਹਨ।

Advertisement