ਨਵਜੋਤ ਸਿੱਧੂ ਵਲੋਂ 2 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
Published : Mar 3, 2019, 7:18 pm IST
Updated : Mar 3, 2019, 7:18 pm IST
SHARE ARTICLE
Navjot Singh Sidhu
Navjot Singh Sidhu

ਅੰਮ੍ਰਿਤਸਰ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ...

ਅੰਮ੍ਰਿਤਸਰ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਇਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਲ ਹੈ।

ਨਗਰ ਨਿਗਮ ਵਿਚ ਲੋਕ ਨੁੰਮਾਇਦਿਆਂ ਲਈ ਨਵਾਂ ਦਫ਼ਤਰ ਖੋਲ੍ਹਿਆ : ਸਿੱਧੂ ਵਲੋਂ ਇਸ ਮੌਕੇ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐਲ.ਈ.ਡੀ. ਲਾਇਟਾਂ, ਸਾਰੇ ਸਰਕਾਰੀ ਦਫ਼ਤਰਾਂ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰੇਸ਼ਨ ਲਈ ਈ-ਵਾਹਨ ਸਿਸਟਮ ਸ਼ਾਮਲ ਹੈ, ਦੀ ਸ਼ੁਰੂਆਤ ਕੀਤੀ। ਕਾਰਪੋਰੇਸ਼ਨ ਦਫ਼ਤਰ ਵਿਚ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਖੋਲ੍ਹੇ ਗਏ ਨਵੇਂ ਦਫ਼ਤਰ ਦੀ ਸ਼ੁਰੂਆਤ ਕਰਨ ਉਪਰੰਤ ਨਵਜੋਤ ਸਿੰਘ ਸਿੱਧੂ ਨੇ ਦਸਿਆ ਕਿ ਗੁਰੂ ਨਗਰੀ ਧਾਰਮਕ ਨੂੰ ਉਚ ਦਰਜੇ ਦਾ ਸ਼ਹਿਰ ਬਨਾਉਣ ਅਤੇ ਇਥੇ ਆਉਣ ਵਾਲੇ ਹਰ ਸੈਲਾਨੀ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। 

E BusE Bus30 ਈ-ਬਸਾਂ, 9 ਹਜ਼ਾਰ ਈ-ਆਟੋ ਨਾਲ ਪੂਰੇ ਸ਼ਹਿਰ ਨੂੰ ਜੋੜਿਆ ਜਾਵੇਗਾ : ਜਨਤਕ ਟਰਾਂਸਪੋਰਟ ਲਈ ਬੀਆਰਟੀਐਸ ਪ੍ਰਜੈਕਟ ਤਹਿਤ 30 ਇਲੈਕਟਰੋਨਿਕ ਬਸਾਂ ਅਤੇ 9 ਹਜ਼ਾਰ ਇਲੈਕਟ੍ਰਿਕ ਥੀ੍ਰ ਵਹੀਲਰ ਨਾਲ ਪੂਰੇ ਸ਼ਹਿਰ ਨੂੰ ਜੋੜਿਆ ਜਾਵੇਗਾ ਤਾਂ ਜੋ ਹਵਾ ਦੀ ਗੁਣਤਾ ਵਿਚ ਸੁਧਾਰ ਲਿਆਂਦਾ ਜਾ ਸਕੇ। ਪੂਰੇ ਸ਼ਹਿਰ ਵਿਚ 62 ਹਜ਼ਾਰ ਤੋ ਵੱਧ ਐਲਈਡੀ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਸ਼ਹਿਰ ਦੀ ਆਵਾਜਾਈ ਵਿਵਸਥਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਸੁਧਾਰਨ ਲਈ 5 ਮਈ ਨੂੰ ਨਵੇਂ ਚਾਰ ਪੁਲਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ, ਜਿਨਾਂ ਵਿਚ ਭੰਡਾਰੀ ਪੁਲ ਦਾ ਵਿਸਥਾਰ, 22 ਨੰ: ਫਾਟਕ, ਵੱਲਾ ਮੰਡੀ ਅਤੇ ਜ਼ਲਦੀ ਹੀ ਜੋੜਾ ਫਾਟਕ ਵਿਖੇ ਬਣਨ ਵਾਲੇ ਪੁਲ ਸ਼ਾਮਲ ਹਨ। 
ਸਿੱਧੂ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 42 ਲਾਭਪਾਤਰੀਆਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੀ ਵੰਡੇ ਗਏ। ਇਸ ਮੌਕੇ ਓਮ ਪ੍ਰਕਾਸ਼ ਸੋਨੀ, ਗੁਰਜੀਤ ਸਿੰਘ ਔਜਲਾ, ਡਾ: ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਕਰਮਜੀਤ ਸਿੰਘ ਰਿੰਟੂ, ਰਮਨ ਬਖ, ਯੂਨਿਸ ਕੁਮਾਰ, ਸੋਨਾਲੀ ਗਿਰੀ, ਕੋਮਲ ਮਿੱਤਲ ਸੀ ਈ ਓ ਅੰਮ੍ਰਿਤਸਰ, ਨਿਤਿਸ਼ ਸਿੰਗਲਾ ਤੋ ਇਲਾਵਾ ਸਾਰੇ ਕੋਸਲਰ ਵੀ ਹਾਜ਼ਰ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement