ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਸਤੀਫ਼ਾ
Published : Mar 3, 2019, 12:51 pm IST
Updated : Mar 3, 2019, 1:26 pm IST
SHARE ARTICLE
Takht Sri Patna Sahib Jathedar Giani Iqbal Singh resigns
Takht Sri Patna Sahib Jathedar Giani Iqbal Singh resigns

ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਇਲਜ਼ਾਮਾਂ ਵਿਚ ਘਿਰੇ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਜਥੇਦਾਰੀ...

ਅੰਮ੍ਰਿਤਸਰ : ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਇਲਜ਼ਾਮਾਂ ਵਿਚ ਘਿਰੇ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਉਹ ਪਿਛਲੇ 35 ਸਾਲਾਂ ਤੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਅਪਣਾ ਅਸਤੀਫ਼ਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜ ਦਿਤਾ ਹੈ।

aTakht Sri Patna Sahib Jathedar Giani Iqbal Singh resigns

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਜਥੇਦਾਰ ਇਕਬਾਲ ਸਿੰਘ ਕਾਫ਼ੀ ਵਿਵਾਦਾਂ ਵਿਚ ਘਿਰੇ ਹੋਏ ਹਨ। ਜਿੱਥੇ ਉਨ੍ਹਾਂ ਦੀ ਦੂਜੀ ਪਤਨੀ ਨੇ ਉਨ੍ਹਾਂ 'ਤੇ ਅੱਤਿਆਚਾਰ ਕਰਨ ਦੇ ਦੋਸ਼ ਲਗਾਏ ਸਨ, ਉਥੇ ਹੀ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਨਸ਼ਾ ਕਰਦੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਸਭ ਦੇ ਚਲਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਮੈਂਬਰ ਕਮਿੱਕਰ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਇਕਬਾਲ ਸਿੰਘ ਦੀ ਸ਼ਿਕਾਇਤ ਵੀ ਕੀਤੀ ਸੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement