ਵਿਤ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਜਾਂਦੇ ਬੇਰੁਜ਼ਗਾਰ ਬੀਐਡ ਅਧਿਆਪਕ ਪੁਲਿਸ ਨੇ ਰੋਕੇ  
Published : Mar 3, 2019, 7:47 pm IST
Updated : Mar 3, 2019, 7:47 pm IST
SHARE ARTICLE
Unemployed B.ed teachers
Unemployed B.ed teachers

ਬਠਿੰਡਾ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦੇ ਨਜ਼ਦੀਕ ਜ਼ੋਰਦਾਰ ਰੋਸ...

ਬਠਿੰਡਾ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦੇ ਨਜ਼ਦੀਕ ਜ਼ੋਰਦਾਰ ਰੋਸ-ਮੁਜ਼ਾਹਰਾ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਦਾ ਚਿਲਡਰਨ ਪਾਰਕ ਤੋਂ ਸ਼ੁਰੂ ਹੋਇਆ ਰੋਸ-ਮਾਰਚ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਪੰਜਾਬ ਸਰਕਾਰ ਵਿਰੁਧ ਪਿੱਟ-ਸਿਆਪਾ ਕਰਨ ਬਾਅਦ ਜਦੋਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਵਲ ਘਿਰਾਉ ਲਈ ਵਧਿਆ ਤਾਂ ਰਸਤੇ 'ਚ ਹੀ ਪੁਲਿਸ ਵਲੋਂ ਰੋਕ ਲਿਆ ਗਿਆ, ਜਿਸਦੇ ਚਲਦੇ ਬੇਰੁਜ਼ਗਾਰ ਅਧਿਆਪਕਾਂ ਨੇ ਉਥੇ ਹੀ ਧਰਨਾ ਸ਼ੁਰੂ ਕਰ ਲਿਆ। ਦੋ ਘੰਟੇ ਦੇ ਕਰੀਬ ਪੰਜਾਬ ਸਰਕਾਰ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਹਾਲਾਂਕਿ ਪ੍ਰਸ਼ਾਸਨ ਨੇ ਯੂਨੀਅਨ ਆਗੂਆਂ ਦੀ ਮੀਟਿੰਗ ਸਿਖਿਆ ਮੰਤਰੀ ਨਾਲ ਕਰਵਾਉਣ ਦੀ ਗੱਲ ਵੀ ਕੀਤੀ, ਪਰ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਦੋ ਮੀਟਿੰਗਾਂ ਵਿਚ ਸਿਖਿਆ ਮੰਤਰੀ ਦੇ ਵਤੀਰੇ ਨੂੰ ਦੇਖ ਚੁੱਕੇ ਹਨ, ਜਿਸ ਕਰਕੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਿਨਾਂ ਹੋਰ ਕਿਸੇ ਵੀ ਮੰਤਰੀ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਉਪਰੰਤ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਵਲੋਂ ਮੰਗ ਪੱਤਰ ਹਾਸਲ ਕਰਨ ਤੋਂ ਬਾਅਦ ਧਰਨਾ ਚੁਕਿਆ ਗਿਆ।
ਰੋਸ ਮੁਜ਼ਾਹਰੇ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਵਿਚ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ, ਦੂਜੇ ਪਾਸੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਲਈ ਸੰਘਰਸ਼ ਦੇ ਰਾਹ ਹਨ। ਪੰਜਾਬ ਸਰਕਾਰ ਨੇ ਚੋਣ-ਵਾਅਦਿਆਂ ਦੌਰਾਨ ਸਰਕਾਰੀ ਸਕੂਲ ਪ੍ਰਬੰਧ ਨੂੰ ਉੱਚਾ ਚੁੱੱਕਣ ਅਤੇ ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ, ਪਰ ਸੱਤਾ 'ਚ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ।                    
ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਮੰਗ ਕੀਤੀ ਕਿ ਯੋਗਤਾ ਮੁਤਾਬਿਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹਈਆ ਕਰਵਾਏ। ਸੂਬਾ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਰੈਸ਼ਨੇਲਾਈਜੇਸ਼ਨ ਰਾਹੀਂਂ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਰਾਹ ਪਈ ਹੋਈ ਹੈ, ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਅਮਨ ਸੇਖ਼ਾ, ਗੁਰਪ੍ਰੀਤ ਸਰਾਂ, ਨਵਜੀਵਨ ਸਿੰਘ, ਗੁਰਜੀਤ ਨਾਭਾ, ਅਮਨਦੀਪ ਬਾਵਾ, ਬਲਕਾਰ ਮਘਾਣੀਆਂ, ਬਲਕਾਰ, ਸੁਖਦੀਪ ਬਠਿੰਡਾ , ਯੁੱਧਜੀਤ ਸਿੰਘ, ਰਮਨ ਕੰਬੋਜ਼ ਅਤੇ ਗੁਰਪ੍ਰੀਤ ਬਠਿੰਡਾ, ਵਿਸ਼ਾਲ ਬਾਂਸਲ, ਨਰਿੰਦਰ ਕੁਮਾਰ, ਜਗਜੀਤ ਜੋਧਪੁਰ , ਰਣਜੀਤ ਕੋਟੜਾ, ਗੁਰਪ੍ਰੀਤ ਖੇੜੀ, ਸਮੇਤ ਵੱਡੀ ਗਿਣਤੀ 'ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement