ਦੁਬਈ ‘ਚ ਫਸੇ ਨੌਜਵਾਨਾਂ ਨੂੰ ਮੁੜ ਤੋਂ ਮਿਲੀ ਜ਼ਿੰਦਗੀ, ਜਾਣੋ ਨੌਜਵਾਨਾਂ ਦੀ ਹੱਡਬੀਤੀ
Published : Mar 3, 2020, 12:33 pm IST
Updated : Mar 3, 2020, 1:21 pm IST
SHARE ARTICLE
File
File

ਬਾਕੀ ਬਚਦੇ 5 ਨੌਜਵਾਨ ਵੀ ਜਲਦ ਪਰਤਣਗੇ ਘਰਾਂ ਨੂੰ: ਡਾ.ਓਬਰਾਏ 

ਅੰਮ੍ਰਿਤਸਰ- ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ 'ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਦੁਬਈ ਤੋਂ ਪਰਤੇ ਨੌਜਵਾਨਾਂ ਨੂੰ ਲੈਣ ਉਚੇਚੇ ਤੌਰ ਤੇ ਹਵਾਈ ਅੱਡੇ ਪਹੁੰਚੇ ਪੂਰੀ ਦੁਨੀਆਂ ਅੰਦਰ ਲੋੜਵੰਦਾਂ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ।

FileFile

ਪਰ ਕੁਝ ਮਹੀਨਿਆਂ ਬਾਅਦ ਹੀ ਪਾਕਿਸਤਾਨ ਨਾਲ ਸਬੰਧਿਤ ਕੰਪਨੀ ਮਾਲਕ ਆਪਣੀ ਕੰਪਨੀ ਬੰਦ ਕਰ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਉੱਥੇ ਹੀ ਉਹਨਾਂ ਦੁਆਰਾ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਨੂੰ ਸਿਰ ਉੱਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਅਤੁਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਜਦ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਹੱਡ ਬੀਤੀ ਸੁਣਾਈ ਤਾਂ ਉਨ੍ਹਾਂ ਇਨ੍ਹਾਂ ਨੌਜਵਾਨਾਂ ਦੀ ਮੁਸ਼ਕਿਲ ਨੂੰ ਵੇਖਦਿਆਂ ਹੋਇਆਂ ਆਪਣੇ ਖਰਚ ਤੇ ਇਨ੍ਹਾਂ ਨੂੰ ਵਾਪਸ ਭਾਰਤ ਲੈ ਕੇ ਆਉਣ ਦਾ ਫ਼ੈਸਲਾ ਲਿਆ।

FileFile

ਜਿਸ ਤਹਿਤ ਉਹ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ, ਜੁਰਮਾਨੇ, ਓਵਰਸਟੇਅ ਦਾ ਖਰਚਾ ਵੀ ਉਨ੍ਹਾਂ ਨੇ ਖੁਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕੁੱਲ 29 ਨੌਜਵਾਨਾਂ ਚੋਂ 10 ਨੌਜਵਾਨ ਜਿਨ੍ਹਾਂ ਦੇ ਕਾਗਜ਼ਾਤ ਮੁਕੰਮਲ ਸਨ ਉਨ੍ਹਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ 'ਚ ਪਹੁੰਚਾ ਦਿੱਤਾ ਗਿਆ ਹੈ ਜਦ ਕਿ ਅੱਜ 14 ਹੋਰ ਨੌਜਵਾਨ ਦੁਬਈ ਤੋਂ ਭਾਰਤ ਪਹੁੰਚ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਬਚਦੇ 5 ਨੌਜਵਾਨਾਂ ਨੂੰ ਵੀ ਜਲਦ ਹੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਉਣ ਵਾਲੇ ਨੌਜਵਾਨਾਂ 'ਚੋਂ 11 ਨੌਜਵਾਨ ਪੰਜਾਬ,2 ਹਿਮਾਚਲ ਅਤੇ 1 ਹਰਿਆਣਾ ਨਾਲ ਸਬੰਧਿਤ ਹੈ।

FileFile

ਜਦੋਂ ਕਿ ਕੁਲ 29 ਨੌਜਵਾਨਾਂ 'ਚ ਪੰਜਾਬ ਦੇ 18,ਹਰਿਆਣਾ ਦੇ 6,ਹਿਮਾਚਲ ਦੇ 4 ਅਤੇ ਦਿੱਲੀ ਦਾ 1 ਨੌਜਵਾਨ ਸ਼ਾਮਲ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਕੁੱਲ 18 ਨੌਜਵਾਨਾਂ 'ਚੋਂ 7 ਇਕੱਲੇ ਹੁਸ਼ਿਆਰਪੁਰ ਜਿਲ੍ਹੇ ਨਾਲ ਹੀ ਸਬੰਧਿਤ ਹਨ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਿੰਨਾ ਚਿਰ ਤੱਕ ਸਾਰੇ ਨੌਜਵਾਨ ਵਾਪਸ ਨਹੀਂ ਆ ਜਾਂਦੇ ਉਨਾਂ ਚਿਰ ਤੱਕ ਦੁਬਈ ਅੰਦਰ ਉਨ੍ਹਾਂ ਦੀ ਰਿਹਾਇਸ਼ ਅਤੇ ਤਿੰਨ ਟਾਇਮ ਖਾਣੇ ਦਾ ਪ੍ਰਬੰਧ ਵੀ ਪਹਿਲਾਂ ਦੀ ਤਰਾਂ ਉਨ੍ਹਾਂ ਵੱਲੋਂ ਹੀ ਜਾਰੀ ਰਹੇਗਾ। ਇੱਕ ਸਵਾਲ ਦਾ ਜਵਾਬ ਦਿੰਦਿਆਂ ਡਾ.ਓਬਰਾਏ ਨੇ ਜਿੱਥੇ ਨੌਜਵਾਨਾਂ ਨੂੰ ਨਸੀਹਤ ਦਿੱਤੀ ਕਿ ਉਹ ਏਜੰਟਾਂ ਵੱਲੋਂ ਦੱਸੀ ਗਈ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ਅੰਦਰ ਆਉਣ ਉੱਥੇ ਹੀ ਉਨ੍ਹਾਂ ਕਿਹਾ ਕਿ ਮਸਕਟ ਅੰਦਰ ਫਸੀਆਂ ਸਭ ਕੁੜੀਆਂ ਨੂੰ ਬਚਾਉਣ ਲਈ ਉਹ ਹਰ ਕੀਮਤ ਦੇਣ ਲਈ ਤਿਆਰ ਹਨ ਪਰ ਭਾਰਤ ਸਰਕਾਰ ਦਾ ਵਿਦੇਸ਼ ਮੰਤਰਾਲਾ ਵੀ ਉਨ੍ਹਾਂ ਦੀ ਬਣਦੀ ਮਦਦ ਲਈ ਅੱਗੇ ਆਵੇ।

FileFile

ਇਸੇ ਦੌਰਾਨ ਦੁਬਈ ਤੋਂ ਵਤਨ ਪੁੱਜੇ ਧੋਖੇ ਦਾ ਸ਼ਿਕਾਰ ਹੋਏ ਨੌਜਵਾਨਾਂ ਨੇ ਨਮ ਅੱਖਾਂ ਨਾਲ ਆਪਣੀ ਹੱਡ ਬੀਤੀ ਸੁਣਾਉਂਦਿਆਂ ਕਿਹਾ ਕਿ ਡਾ.ਐਸ.ਪੀ. ਸਿੰਘ ਓਬਰਾਏ ਤਾਂ ਉਨ੍ਹਾਂ ਲਈ ਰੱਬ ਬਣ ਕੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੀਤੇ ਗਏ ਇਸ ਵੱਡੇ ਪਰਉਪਕਾਰ ਲਈ ਉਹ ਤੇ ਉਨ੍ਹਾਂ ਦੇ ਪਰਿਵਾਰ ਹਮੇਸ਼ਾਂ ਡਾ.ਓਬਰਾਏ ਦੇ ਰਿਣੀ ਰਹਿਣਗੇ। ਇਸ ਮੌਕੇ ਰਾਜਨ ਸਿੱਧੂ,ਟਰੱਸਟ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਖਜ਼ਾਨਚੀ ਨਵਜੀਤ ਸਿੰਘ ਘਈ, ਗੁਰਪ੍ਰੀਤ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਦੁਬਈ ਤੋਂ ਪਰਤਣ ਵਾਲੇ ਨੌਜਵਾਨਾਂ ਦੇ ਮਾਪੇ ਵੀ ਵੱਡੀ ਗਿਣਤੀ 'ਚ ਮੌਜੂਦ ਸਨ। ਅੱਜ ਜਿਹੜੇ ਨੌਜਵਾਨ ਦੁਬਈ ਤੋਂ ਵਾਪਸ ਆਏ ਹਨ, ਉਨ੍ਹਾਂ 'ਚ ਬਲਵਿੰਦਰ ਕੁਮਾਰ, ਵਰੁਣ, ਅਮਨਦੀਪ, ਭਵਨਪ੍ਰੀਤ ਸਿੰਘ, ਗੋਪਾਲ, ਦੀਪਕ ਕੁਮਾਰ, ਰਾਜ ਕਿਸ਼ੋਰ ਭਾਰਗਵ, ਮਨਪ੍ਰੀਤ ਸਿੰਘ, ਵਿਸ਼ਾਲ ਸ਼ਰਮਾ, ਨਿਤਿਸ਼ ਚੰਦਲਾ, ਅਮਨਦੀਪ ਸਿੰਘ, ਵਿਕਰਨ ਜੋਸ਼ੀ, ਮਨਦੀਪ ਸਿੰਘ, ਪ੍ਰਵੀਨ ਕੁਮਾਰ ਸ਼ਾਮਲ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement