
ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ 22 ਹੋਰ ਲੋਕ ਤਿਹਾੜ ਜੇਲ ’ਚੋਂ ਹੋਏ ਰਿਹਾਅ
ਨਵੀਂ ਦਿੱਲੀ, 2 ਮਾਰਚ (ਸੁਖਰਾਜ ਸਿੰਘ): ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 22 ਹੋਰ ਲੋਕ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ ਹਨ। ਇਨ੍ਹਾਂ ਵਿਚੋਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਨਾਂਗਲੋਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਤਕਰੀਬਨ ਇਕ ਮਹੀਨਾ ਜੇਲ ਵਿਚ ਰਹਿਣ ਮਗਰੋਂ ਇਹ ਰਿਹਾਅ ਹੋਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦਸਿਆ ਕਿ ਅੱਜ 13 ਹੋਰ ਨੌਜਵਾਨ ਜੇਲ ਵਿਚ ਦੇਰ ਰਾਤ ਰਿਹਾਅ ਹੋ ਰਹੇ ਹਨ ਜੋ ਕਿ ਨਾਂਗਲੋਈ ਪੁਲਿਸ ਥਾਣੇ ਦੀ ਐਫ਼.ਆਈ.ਆਰ ਨੰਬਰ 46/21 ਤਹਿਤ ਗ੍ਰਿਫ਼ਤਾਰ ਕੀਤੇ ਗਏ ਸਨ। ਇਨ੍ਹਾਂ ਵਿਚ ਜਸਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਧੀਰ ਸਿੰਘ, ਭਾਗ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਹਸਵਿੰਦਰ ਸਿੰਘ, ਦਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਰਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ਾਮਲ ਹਨ। ਉਨ੍ਹਾਂ ਨੇ ਇਨ੍ਹਾਂ ਦੀ ਜ਼ਮਾਨਤ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨ ਲਈ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਐਡਵੋਕੇਟ ਦਿਨੇਸ਼ ਮੁਦਗਿੱਲ, ਅਮਰਵੀਰ ਸਿੰਘ ਭੁੱਤਲਰ, ਨੇਹਾ ਦਹੂਨ, ਵਿਕਰਮ ਸਿੰਘ, ਚਿਤਵਨ ਗੋਦਾਰਾ, ਅਮਿਤ ਸਾਂਗਵਾਨ, ਗੌਰਵ ਯਾਦਵ, ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ, ਸੰਜੇ ਨਸਿਆਰ, ਗੁਨਿੰਦਰ ਕੌਰ, ਵਿਰੇਂਦਰ ਸੰਧੂ, ਕਪਿਲ ਮਦਾਨ, ਕੁਨਾਲ ਮਦਾਨ ਤੇ ਗੁਰਮੁੱਖ ਸਿੰਘ ਸਮੇਤ ਸਾਰੇ ਹੀ ਵਕੀਲਾਂ ਦਾ ਧਨਵਾਦ ਕੀਤਾ ਹੈ।