
ਹਸਪਤਾਲ ’ਤੇ ਲਿੰਗ ਨਿਰਧਾਰਤ ਟੈਸਟ ਕਰਨ ਦੇ ਇਲਜ਼ਾਮ
ਲੁਧਿਆਣਾ (ਰਾਜ ਸਿੰਘ) ਅੰਬਾਲਾ ਦੀ ਵਿਸ਼ੇਸ਼ ਟੀਮ ਵੱਲੋਂ ਐਡੀਸ਼ਨਲ ਸਿਵਲ ਸਰਜਨ ਅੰਬਾਲਾ ਦੀ ਅਗਵਾਈ ਵਿਚ ਲੁਧਿਆਣਾ ਦੇ ਰਤਨ ਮਲਟੀ ਸਪੈਸ਼ਲਿਸਟ ਹਸਪਤਾਲ ਵਿਚ ਬੀਤੀ ਰਾਤ ਛਾਪੇਮਾਰੀ ਕੀਤੀ ਗਈ। ਇਸ ਮੌਕੇ ਸਥਾਨਕ ਸਿਹਤ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।
Balwinder kaur
ਦਰਅਸਲ ਅੰਬਾਲਾ ਟੀਮ ਨੂੰ ਹਸਪਤਾਲ ’ਚ ਲਿੰਗ ਨਿਰਧਾਰਤ ਟੈਸਟ ਕੀਤੇ ਜਾਣ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਕ ਮਹਿਲਾ ਨੂੰ ਮਰੀਜ਼ ਬਣਾ ਕੇ ਹਸਪਤਾਲ ਭੇਜਿਆ ਗਿਆ,ਫਿਰ ਛਾਪੇਮਾਰੀ ਦੌਰਾਨ ਹਸਪਤਾਲ ਦੇ ਸਾਰੇ ਦਸਤਾਵੇਜ਼ਾਂ ਦੀ ਜਾਂਚ ਕੀਤੀ
Balwinder kaur
ਇਸ ਸਬੰਧੀ ਜਾਣਕਾਰੀ ਦਿੰਦਿਆਂ ਛਾਪੇਮਾਰੀ ਕਰਨ ਵਾਲੀ ਟੀਮ ਦੀ ਅਗਵਾਈ ਕਰਨ ਵਾਲੀ ਅੰਬਾਲਾ ਦੀ ਐਡੀਸ਼ਨਲ ਸਿਵਲ ਸਰਜਨ ਡਾਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਸਪਤਾਲ ਸਬੰਧੀ ਕੁੱਝ ਸ਼ਿਕਾਇਤਾਂ ਮਿਲੀਆਂ ਸਨ ਪਰ ਅੱਜ ਜਦੋਂ ਅਸੀਂ ਇਕ ਮਹਿਲਾ ਨੂੰ ਹਸਪਤਾਲ ਵਿਚ ਜਾਂਚ ਲਈ ਭੇਜਿਆ ਤਾਂ ਉਸ ਦਾ 40 ਹਜ਼ਾਰ ਰੁਪਏ ਵਿਚ ਲਿੰਗ ਨਿਰਧਾਰਤ ਟੈਸਟ ਕੀਤਾ ਗਿਆ।
Ludhiana police
ਇਸ ਛਾਪੇਮਾਰੀ ਦੌਰਾਨ ਸਥਾਨਕ ਪੁਲਿਸ ਵੀ ਮੌਜੂਦ ਸੀ। ਲੁਧਿਆਣਾ ਪੁਲਿਸ ਨੇ ਦੱਸਿਆ ਕਿ ਇਹ ਛਾਪੇਮਾਰੀ ਲਿੰਗ ਨਿਰਧਾਰਤ ਟੈਸਟ ਨੂੰ ਲੈ ਕੇ ਕੀਤੀ ਗਈ ਸੀ, ਜਿਸ ਮਗਰੋਂ ਟੀਮ ਨੇ ਹਸਪਤਾਲ ਦਾ ਰਿਕਾਰਡ ਅਪਣੇ ਕਬਜ਼ੇ ਵਿਚ ਲੈ ਲਿਆ ਹੈ।
ਉਧਰ ਦੂਜੇ ਪਾਸੇ ਜਦੋਂ ਹਸਪਤਾਲ ਪ੍ਰਬੰਧਕਾਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਹ ਸਭ ਕੁੱਝ ਹਸਪਤਾਲ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ, ਸਾਡੇ ਸਾਰੇ ਦਸਤਾਵੇਜ਼ ਸਹੀ ਹਨ। ਅਸੀਂ ਕਿਸੇ ਦਾ ਲਿੰਗ ਨਿਰਧਾਰਤ ਟੈਸਟ ਨਹੀਂ ਕੀਤਾ।
ਦੱਸ ਦਈਏ ਕਿ ਸ਼ਹਿਰ ਵਿਚ ਇਸ ਹਸਪਤਾਲ ਦਾ ਕਾਫ਼ੀ ਨਾਮ ਹੈ ਪਰ ਇਸ ਛਾਪੇਮਾਰੀ ਮਗਰੋਂ ਹਸਪਤਾਲ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਉਠਣੇ ਸ਼ੁਰੂ ਹੋ ਗਏ ਹਨ।